ਨੰਗਲ 13 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ.ਹਰਜੋਤ ਸਿੰਘ ਬੈਂਸ ਵੱਲੋਂ ਭਰਤਗੜ੍ਹ, ਚੰਡੇਸਰ ਅਤੇ ਵਾਰਡ ਨੰਬਰ 4 ਨੰਗਲ ਤੋਂ ਸੰਗਤਾਂ ਨਾਲ ਭਰੀਆਂ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸਾਂ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਹ ਸੰਗਤਾਂ, ਜੋ ਕਿਸੇ ਕਾਰਨ ਆਪਣੇ ਪੱਧਰ ’ਤੇ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਮਨੁੱਖ ਦੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ ਅਤੇ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਨਾਲ ਜੁੜਨ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਯਾਤਰਾ ਦੌਰਾਨ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਯਾਤਰੀ ਬਿਨਾਂ ਕਿਸੇ ਮੁਸ਼ਕਿਲ ਦੇ ਆਪਣੀ ਯਾਤਰਾ ਪੂਰੀ ਕਰ ਸਕਣ।
ਇਸ ਮੌਕੇ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੰਗਤਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਬਹੁਤ ਲਾਹੇਵੰਦ ਹੈ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਸੰਗਤਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੋਕ-ਭਲਾਈ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਬੱਸਾਂ ਦੀ ਰਵਾਨਗੀ ਮੌਕੇ ਸਥਾਨਕ ਆਗੂਆਂ, ਪਤਵੰਤਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸੰਗਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਰਥ ਯਾਤਰਾ ਯੋਜਨਾ ਧਾਰਮਿਕ ਅਤੇ ਸਮਾਜਿਕ ਪੱਖੋਂ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਵੀ ਮਿਲਦਾ ਹੈ। ਯਾਤਰਾ ਲਈ ਰਵਾਨਾ ਹੋਈਆਂ ਸੰਗਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮਾਹੌਲ ਧਾਰਮਿਕ ਉਤਸ਼ਾਹ ਨਾਲ ਭਰਪੂਰ ਰਿਹਾ ਅਤੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ।