ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਤੋਂ 31 ਜੁਲਾਈ ਤੱਕ ਲੱਗਣਗੇ ਜਨ ਸੁਣਵਾਈ ਕੈਂਪ

ਮੋਗਾ 2 ਜੁਲਾਈ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 3 ਜੁਲਾਈ ਤੋਂ 31 ਜੁਲਾਈ ਤੱਕ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਉਹ ਖੁਦ ਕਰਨਗੇ। 5-5 ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਮਿਤੀ 3 ਜੁਲਾਈ ਦਿਨ ਬੁੱਧਵਾਰ ਨੂੰ ਚੜਿੱਕ, ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਨਾਹਲ ਖੋਟੇ, ਤਾਰੇ ਵਾਲਾ ਪਿੰਡਾ ਦੇ ਵਾਸੀਆਂ ਦੀਆਂ ਮੁਸ਼ਕਲਾਂ ਚੜਿੱਕ ਪਿੰਡ ਦੇ ਗੁਰਦੁਆਰਾ ਸੀਸ ਗੰਜ ਵਿਖੇ ਸੁਣੀਆਂ ਜਾਣਗੀਆਂ। ਮਿਤੀ 5 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਟ-ਈਸੇ-ਖਾਂ, ਗਗੜਾ, ਗਲੋਟੀ, ਜਨੇਰ, ਤਲਵੰਡੀ ਨੌ ਬਹਾਰ  ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਕੋਟ-ਈਸੇ-ਖਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੁਣੀਆਂ ਜਾਣਗੀਆਂ। ਮਿਤੀ 10 ਜੁਲਾਈ ਦਿਨ ਬੁੱਧਵਾਰ ਨੂੰ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ  ਦੇ ਦੀ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਦਿਨ ਬੁੱਧਵਾਰ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਦਿਨ ਬੁੱਧਵਾਰ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਇਨ੍ਹਾਂ ਜਨ ਸੁਣਵਾਈ ਕੈਂਪਾਂ ਵਿੱਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ  ਤੁਰੰਤ ਨਿਪਟਾਰਾ ਕਰਨ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *