Thursday, August 20
Shadow

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਸਕੋ ਅਧੀਨ 23,500 ਤੋਂ ਵੱਧ ਮੁਲਾਜ਼ਮ ਸੇਵਾ ਨਿਭਾ ਰਹੇ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *