ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 8 ਜਨਵਰੀ ( ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਤੋਂ ਪ੍ਰਾਪਤ ਸ਼ਿਫਾਰਸ਼ਾਂ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ।

ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *