ਜਿਲ੍ਹੇ ਵਿਚ ਪਿਆ ਮੀਂਹ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ – ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ , 01 ਮਾਰਚ (   )

ਫਰੀਦਕੋਟ ਜ਼ਿਲ੍ਹੇ ਵਿੱਚ ਪਿਆ ਮੀਂਹ ਕਿਸਾਨਾਂ ਦੀ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋਵੇਗਾ। ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਵੱਲੋਂ ਦਿੱਤੀ ਗਈ। ਉਨਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਤਾਪਮਾਨ ਵਧਣ ਕਾਰਨ ਕਣਕ ਦਾ ਝਾੜ ਘਟਣ ਦਾ ਖਦਸਾ ਕਿਸਾਨਾਂ ਵੱਲੋਂ ਲਗਾਇਆ ਜਾ ਰਿਹਾ ਸੀ। ਪਰ ਪਿਛਲੇ ਦੋ ਤਿੰਨ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਇੱਕ ਤਾਂ ਤਾਪਮਾਨ ਦੇ ਵਿੱਚ ਗਿਰਾਵਟ ਆ ਗਈ ਹੈ,ਜਿਸ ਕਰਕੇ ਕਣਕ ਦੇ ਝਾੜ ਵਿੱਚ ਵਾਧਾ ਹੋਵੇਗਾ,ਜਿਸਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ।

ਉਹਨਾਂ ਕਿਸਾਨਾਂ ਨੂੰ ਆਪਣੀ ਫਸਲ ਦਾ ਲਗਾਤਾਰ ਸਰਵੇਖਣ ਕਰਨ ਬਾਰੇ ਵੀ ਕਿਹਾ, ਕਿਉਂਕਿ ਮੀਂਹ ਪੈਣ ਤੋਂ ਬਾਅਦ ਕਈ ਵਾਰ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦਾ ਹਮਲਾ ਹੋ ਸਕਦਾ ਹੈ ਜਿਸ ਕਰਕੇ ਕਿਸਾਨ ਆਪਣੀ ਫਸਲ ਦਾ ਲਗਾਤਾਰ ਸਰਵੇਖਣ ਕਰਨ ਅਤੇ ਜੇ ਕਿਤੇ ਵੀ ਕਣਕ ਦੇ ਪੱਤਿਆਂ ਉੱਪਰ ਹਲਦੀ ਵਰਗਾ ਪਾਊਡਰ ਦਿਖਾਈ ਦਿੰਦਾ ਹੈ ਤਾਂ ਤੁਰੰਤ ਹੀ ਖੇਤੀਬਾੜੀ ਦਫਤਰ ਦੇ ਅਧਿਕਾਰੀਆਂ ਨਾਲ ਰਾਬਤਾ ਕਰਕੇ ਇਸ ਦੀ ਰੋਕਥਾਮ ਸੰਬੰਧੀ ਸਪਰੇਅ ਕੀਤੀ ਜਾਵੇ।

Leave a Reply

Your email address will not be published. Required fields are marked *