Shadow

ਪਾਰਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਲਗਾਏ ਜਾਣ ਰੀਚਾਰਜ ਵੈੱਲ – ਮੁੱਖ ਮੰਤਰੀ

ਚੰਡੀਗੜ੍ਹ, 10 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੀ ਘੰਟੇ ਚੱਲੀ ਮੀਟਿੰਗ ਵਿੱਚ ਪੰਚਕੂਲਾ ਦੇ ਵਿਕਾਸ ਤੇ ਵਿਸਥਾਰਪੂਰਵਕ ਸਮੀਖਿਆ ਅਤੇ ਚਰਚਾ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਾਰਕ ਵਿੱਚਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਰੀਚਾਰਜ ਵੈੱਲ ਲਗਾਏ ਜਾਣ। ਇਸ ਤੋਂ ਇਲਾਵਾ ਪਾਰਕਾਂ ਵਿੱਚ ਟ੍ਰੀਟ ਕੀਤੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਪੀਐਮਡੀਏ ਦੀ ਚੌਥੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੇ ਅਧੀਨ ਆਉਣ ਵਾਲੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਪੰਚਕੂਲਾ ਨੂੰ ਨੰਬਰ ਵਨ ਸ਼ਹਿਰ ਬਣਾਇਆ ਜਾਵੇ। ਇਸ ਲਈ ਵਿਆਪਕ ਪੱਧਰ ਤੇ ਕਾਰਜ ਯੋਜਨਾ ਬਣਾ ਕੇ ਅਮਲੀ ਰੂਪ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਪੰਚਕੂਲਾ ਨੂੰ ਸਲੱਮ ਫ੍ਰੀ ਬਣਾਉਣ ਲਈ ਕੰਮ ਕਰਨ। ਇਸ ਲਈ ਜਗ੍ਹਾ ਦੀ ਚੋਣ ਕਰਕੇ ਫਲੈਟ ਬਣਾਉਣ ਦੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਯੋਗ ਪਰਿਵਾਰਾਂ ਨੂੰ ਫਲੈਟ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਉੱਚ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਲਈ ਸੈਕਟਰਾਂ ਵਿੱਚ ਸਫ਼ਾਈਸੀਵਰੇਜਸੜਕਾਂ ਅਤੇ ਪਾਣੀ ਆਦਿ ਦੀਆਂ ਸਹੂਲਤਾਂ ਨਗਰ ਨਿਗਮ ਦੀ ਦੇਖ-ਰੇਖ ਵਿੱਚ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੀਐਮਡੀਏ ਸੈਕਟਰਾਂ ਨੂੰ ਵੰਡਣ ਵਾਲੀਆਂ ਸੜਕਾਂਸਟੌਰਮ ਵਾਟਰ ਦਾ ਕੰਮ ਦੇਖੇਗਾ। ਐਚਐਸਵੀਪੀ ਪਾਣੀ ਦੇ ਬਿੱਲ ਇਕੱਠੇ ਕਰਨ ਤੋਂ ਇਲਾਵਾ ਵਿਕਰੀ ਨਾ ਹੋਈ ਜਾਇਦਾਦ ਅਤੇ 25 ਫੀਸਦੀ ਬਣੇ ਹੋਏ ਮਕਾਨਾਂ ਵਿੱਚ ਸਾਫ਼-ਸਫ਼ਾਈ ਦੀ ਦੇਖ-ਰੇਖ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੀਵਰੇਜ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਪਾਣੀ ਦੀ ਨਿਕਾਸੀ ਆਸਾਨੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਗਰਾਊਂਡ ਪੱਧਰ ਤੇ ਸਫ਼ਾਈਸੀਵਰੇਜਸੜਕਾਂ ਅਤੇ ਪੀਣ ਵਾਲੇ ਪਾਣੀ ਸਬੰਧੀ ਕੰਮਾਂ ਨੂੰ ਤਰਜੀਹ ਦੇ ਆਧਾਰ ਤੇ ਯਕੀਨੀ ਬਣਾਉਣਜਿਸ ਨਾਲ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਲਈ ਐਚਐਸਵੀਪੀ ਦੀਆਂ ਤਿੰਨ ਸੁਪਰ ਸੱਕਰ ਮਸ਼ੀਨਾਂ ਨਗਰ ਨਿਗਮ ਨੂੰ ਸੌਂਪ ਦਿੱਤੀਆਂ ਜਾਣ ਅਤੇ ਪੀਐਮਡੀਏ ਦੁਆਰਾ ਆਪਣੀਆਂ ਮਸ਼ੀਨਾਂ ਦੀ ਖਰੀਦ ਕੀਤੀ ਜਾਵੇ।

ਫਾਊਂਟੇਨ ਪਾਰਕ ਨੂੰ ਲੇਜ਼ਰ ਵੈਲੀਗੁਰੂਗ੍ਰਾਮ ਦੀ ਤਰਜ਼ ਤੇ ਵਿਕਸਤ ਕੀਤਾ ਜਾਵੇ

ਮੁੱਖ ਮੰਤਰੀ ਨੇ ਕਿਹਾ ਕਿ ਪੰਚਕੂਲਾ ਵਿੱਚ ਫਾਊਂਟੇਨ ਪਾਰਕ ਨੂੰ ਲੇਜ਼ਰ ਵੈਲੀਗੁਰੂਗ੍ਰਾਮ ਦੀ ਤਰਜ਼ ਤੇ ਵਿਕਸਤ ਕੀਤਾ ਜਾਵੇ ਤਾਂ ਜੋ ਇਹ ਬਹੁਤ ਸੁੰਦਰ ਸ਼ਹਿਰ ਬਣ ਸਕੇ। ਇਸ ਦੇ ਸੁੰਦਰੀਕਰਨ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਇਹ ਹੋਰ ਸ਼ਹਿਰਾਂ ਲਈ ਇੱਕ ਮਾਡਲ ਵਜੋਂ ਵਿਕਸਤ ਹੋ ਸਕੇ। ਉਨ੍ਹਾਂ ਕਿਹਾ ਕਿ ਕੰਧਾਂ ਤੇ ਸ਼ਾਨਦਾਰ ਵਾਲ ਪੇਂਟਿੰਗ ਕੀਤੀ ਜਾਵੇ ਅਤੇ ਸਾਰੇ ਚੌਰਾਹਿਆਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਟੌਰਮ ਵਾਟਰ ਦੀ ਨਿਕਾਸੀ ਲਈ ਵੀ ਪ੍ਰਪੋਜ਼ਲ ਤਿਆਰ ਕੀਤੀ ਜਾਵੇ।

ਪੀਐਮਡੀਏ ਦੀ ਮੀਟਿੰਗ ਅਗਲੇ ਮਹੀਨੇ ਹੋਵੇਗੀ ਆਯੋਜਿਤ

ਮੁੱਖ ਮੰਤਰੀ ਨੇ ਕਿਹਾ ਕਿ ਪੀਐਮਡੀਏ ਦੀ ਅਗਲੇ ਮਹੀਨੇ ਮੀਟਿੰਗ ਆਯੋਜਿਤ ਕਰਕੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਕੂਲਾ ਵਿੱਚ ਉੱਚ ਗੁਣਵੱਤਾ ਵਾਲੇ ਸੀਸੀਟੀਵੀ ਕੈਮਰੇ ਲਗਾਉਣ ਲਈ ਬਿਹਤਰ ਕਾਰਜ ਯੋਜਨਾ ਬਣਾਈ ਜਾਵੇ ਤਾਂ ਜੋ ਸ਼ਹਿਰ ਨੂੰ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ੂਟਿੰਗ ਰੇਂਜ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਿਖਲਾਈ ਲੈ ਕੇ ਖਿਡਾਰੀ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਸਕਣ।

ਮੁੱਖ ਮੰਤਰੀ ਨੇ ਦਿੱਤੇ ਮਲਟੀਫੀਚਰ ਪਾਰਕ ਦੀ ਜਾਂਚ ਦੇ ਆਦੇਸ਼

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਕੂਲਾ ਵਿੱਚ ਸਾਰੇ ਪਾਰਕਾਂ ਵਿੱਚ ਸੁੰਦਰ ਪੌਦੇ ਲਗਾਏ ਜਾਣ ਅਤੇ ਵਾਟਰ ਬਾਡੀਜ਼ ਨੂੰ ਠੀਕ ਕਰਕੇ ਉਨ੍ਹਾਂ ਵਿੱਚ ਪਾਣੀ ਭਰਿਆ ਜਾਵੇ। ਇਸ ਤੋਂ ਇਲਾਵਾ ਸ਼ਾਨਦਾਰ ਫੁਹਾਰੇ ਲਗਾਏ ਜਾਣ ਅਤੇ ਇਨ੍ਹਾਂ ਵਿੱਚ ਪਖਾਨਿਆਂ ਦੀ ਵਿਵਸਥਾ ਕੀਤੀ ਜਾਵੇ। ਮਲਟੀਫੀਚਰ ਪਾਰਕ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਸ ਤੇ ਲਗਭਗ 22 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਇਸ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਸ਼ਹਿਰ ਵਿੱਚੋਂ ਲੰਘਣ ਵਾਲੇ ਨਾਲਿਆਂ ਦਾ ਕੀਤਾ ਜਾਵੇਗਾ ਸੁੰਦਰੀਕਰਨ

ਉਨ੍ਹਾਂ ਕਿਹਾ ਕਿ ਅਟਲ ਪਾਰਕ ਦਾ ਨਿਰਮਾਣ ਕੰਮ 30 ਨਵੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਚਿਲਡਰਨ ਪਾਰਕ ਵਿੱਚ ਬੱਚਿਆਂ ਦੇ ਮਨੋਰੰਜਨ ਲਈ ਉਪਕਰਣ ਲਗਾਏ ਜਾਣ। ਇਸ ਤੋਂ ਇਲਾਵਾ ਪੁਲਿਸ ਵਿਭਾਗ ਪਾਰਕਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਵੇ।

ਉਨ੍ਹਾਂ ਕਿਹਾ ਕਿ ਜਲਧਾਰਾ ਯੋਜਨਾ-ਤਹਿਤ ਸ਼ਹਿਰ ਦੇ ਵਿਚਕਾਰੋਂ ਲੰਘਣ ਵਾਲੇ 11 ਕਿਲੋਮੀਟਰ ਲੰਬੇ ਨਾਲਿਆਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਨ੍ਹਾਂ ਵਿੱਚ ਰਾਜੀਵ ਇੰਦਰਾ ਕਲੋਨੀ ਅਤੇ ਨਾਲਾ ਚੌ ਸੈਕਟਰ-ਤੋਂ ਉਦਯੋਗਿਕ ਖੇਤਰ ਫੇਜ਼-ਨਾਲਾ ਸ਼ਾਮਲ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਨਵੇਂ ਐਸਟੀਪੀ ਲਗਾਏ ਜਾਣਗੇ। ਇਨ੍ਹਾਂ ਵਿੱਚੋਂ ਤਿੰਨ ਐਸਟੀਪੀ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀਆਂ ਤੇ ਕਾਰਵਾਈ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਜੌਰਕਾਲਕਾ ਅਤੇ ਮੋਰਨੀ ਖੇਤਰ ਵਿੱਚ ਲੋਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਕਰਨ ਲਈ ਜਲਘਰ ਬਣਾਉਣ ਹਿੱਤ ਜ਼ਮੀਨ ਦੀ ਚੋਣ ਕੀਤੀ ਜਾਵੇ। ਪੰਚਕੂਲਾ ਦੇ ਸੈਕਟਰ-32 ਵਿੱਚ ਬਣ ਰਹੇ 24 ਐਮਐਲਡੀ ਸਮਰੱਥਾ ਦੇ ਜਲਘਰ ਵਿੱਚ ਕੌਸ਼ਲਿਆ ਡੈਮ ਤੋਂ ਪਾਈਪਲਾਈਨ ਪਾਉਣ ਦਾ ਕੰਮ ਅਗਲੇ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਲਗਭਗ 575 ਕਰੋੜ ਰੁਪਏ ਦੀ ਲਾਗਤ ਨਾਲ 22 ਹੋਰ ਪ੍ਰੋਜੈਕਟਾਂ ਤੇ ਕੰਮ ਜਾਰੀ ਹੈ।

ਪੀਐਮਡੀਏ ਦੇ ਸੀਈਓ ਅਤੇ ਸੂਚਨਾਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਪ੍ਰੈਜ਼ੈਂਟੇਸ਼ਨ ਪੇਸ਼ ਕਰਦੇ ਹੋਏ ਪੰਚਕੂਲਾ ਦੇ ਵਿਕਾਸ ਲਈ ਵਿਸਥਾਰ ਨਾਲ ਕਾਰਜ ਯੋਜਨਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 60 ਸੜਕਾਂ ਵਿੱਚੋਂ 34 ‘ਤੇ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਏਸ਼ੀਆ ਦੇ ਸਭ ਤੋਂ ਵੱਡੇ ਕੈਕਟਸ ਗਾਰਡਨਹਰਬਲ ਪਾਰਕ ਦਾ ਨਵੀਨੀਕਰਨ ਕੀਤਾ ਗਿਆ ਅਤੇ ਮੈਂਗੋ ਪਾਰਕ ਐਮਡੀਸੀਸਿਟੀ ਪਾਰਕਟੋਪੀਅਰੀ ਪਾਰਕ ਦਾ ਨਵੀਨੀਕਰਨ ਕੰਮ ਜਾਰੀ ਹੈ।

ਮੀਟਿੰਗ ਵਿੱਚ ਵਿਧਾਇਕ ਸ੍ਰੀ ਚੰਦਰ ਮੋਹਨਮੇਅਰ ਸ੍ਰੀ ਸ਼ਾਮ ਲਾਲ ਬੰਸਲਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾਏਸੀਐਸ ਸ੍ਰੀ ਰਾਜਾ ਸ਼ੇਖਰ ਵੁੰਡਰੂਏ. ਕੇ. ਸਿੰਘਸ੍ਰੀ ਅਨੁਰਾਗ ਅਗਰਵਾਲਕਮਿਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਮੀਨਾਸ਼੍ਰੀਮਤੀ ਆਸ਼ਿਮਾ ਬਰਾੜਪੰਚਕੂਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *