ਉਰਦੂ ਆਮੋਜ਼ ਦੀਆਂ ਕਲਾਸਾਂ ਦੇ ਦਾਖਲੇ ਲਈ 10 ਜੁਲਾਈ ਤੱਕ ਵਾਧਾ

ਫਰੀਦਕੋਟ 4 ਜੁਲਾਈ ()  ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਨੇ ਦੱਸਿਆ ਕਿ ਪਹਿਲਾਂ ਦਾਖਲੇ ਲਈ ਆਖਿਰੀ ਮਿਤੀ 30 ਜੂਨ ਰੱਖੀ ਗਈ ਸੀ ਹੁਣ ਆਖਿਰੀ ਮਿਤੀ ਵਿੱਚ ਵਾਧਾ ਕਰਦਿਆਂ 10 ਜੁਲਾਈ ਕੀਤੀ ਗਈ  ਹੈ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਤੇ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।  ਪੂਰੇ ਕੋਰਸ ਦੀ ਦਾਖਲਾ ਫੀਸ 500 ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਉਰਦੂ ਸਿਖਲਾਈ ਕੋਰਸ 6 ਮਹੀਨੇ ਦਾ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਕਲਾਸ ਦਫਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਸਰਕਾਰੀ ਕੰਨਿਆ ਸੀਨੀ. ਸੈਕੰ ਸਕੂਲ ਫ਼ਰੀਦਕੋਟ ਵਿਖੇ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਚਾਹਵਾਨ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਾਖਲਾ ਫਾਰਮ ਜਿਲ੍ਹਾ ਭਾਸ਼ਾ ਦਫਤਰ, ਕਮਰਾ ਨੰ. 333, ਦੂਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

Leave a Reply

Your email address will not be published. Required fields are marked *