Shadow

ਹਰਿਆਣਾ ਵਿੱਚ ਅੰਨ੍ਹੇਰੀ-ਤੂਫ਼ਾਨ ਕਾਰਨ ਪ੍ਰਭਾਵਿਤ ਬਿਜਲੀ ਵਿਵਸਥਾ ਦੀ ਬਹਾਲੀ ਤੇਜ਼, 1,552 ਕਰਮਚਾਰੀ ਦਿਨ-ਰਾਤ ਜੁਟੇ – ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ

ਚੰਡੀਗੜ੍ਹ, 13 ਜੂਨ – ਹਰਿਆਣਾ ਦੇ ਊਰਜਾ ਮੰਤਰੀ  ਅਨਿਲ ਵਿੱਜ ਨੇ ਸੂਬੇ ਵਿੱਚ ਹਾਲ ਹੀ ਵਿੱਚ ਆਏ ਅੰਨ੍ਹੇਰੀ-ਤੂਫ਼ਾਨ ਕਾਰਨ ਪ੍ਰਭਾਵਿਤ ਹੋਈ ਬਿਜਲੀ ਵਿਵਸਥਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਨੂੰ ਜਲਦੀ ਬਹਾਲ ਕੀਤਾ ਜਾਵੇ ਅਤੇ ਪ੍ਰਭਾਵਿਤ ਖਪਤਕਾਰਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਰਾਹਤ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਵਿਵਸਥਾ ਨੂੰ ਜਲਦੀ ਆਮ ਵਾਂਗ ਬਣਾਉਣ ਲਈ ਵਿਭਾਗ ਵੱਲੋਂ ਵਿਆਪਕ ਪੱਧਰ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਸ੍ਰੀ ਵਿੱਜ ਨੇ ਦੱਸਿਆ ਕਿ ਤੇਜ਼ ਅੰਨ੍ਹੇਰੀ ਅਤੇ ਤੂਫ਼ਾਨ ਕਾਰਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 13,277 ਬਿਜਲੀ ਦੇ ਖੰਭੇ ਨੁਕਸਾਨੇ ਗਏ ਜਾਂ ਉਖੜ ਗਏਜਿਨ੍ਹਾਂ ਦੀ ਮੁਰੰਮਤ ਅਤੇ ਮੁੜ-ਸਥਾਪਨਾ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਨ੍ਹਾਂ ਵਿੱਚ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ 2,791 ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ 10,486 ਖੰਭੇ ਸ਼ਾਮਲ ਹਨ।

ਉਨ੍ਹਾਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਨੂੰ ਜਲਦੀ ਤੋਂ ਜਲਦੀ ਸੁਚਾਰੂ ਕਰਨ ਲਈ ਵਿਭਾਗ ਵੱਲੋਂ 1,552 ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਯੂ.ਐਚ.ਬੀ.ਵੀ.ਐਨ. ਦੇ 620 ਅਤੇ ਡੀ.ਐਚ.ਬੀ.ਵੀ.ਐਨ.  ਦੇ 932 ਕਰਮਚਾਰੀ ਅਤੇ ਤਕਨੀਕੀ ਟੀਮਾਂ ਸ਼ਾਮਲ ਹਨਜੋ ਦਿਨ-ਰਾਤ ਫੀਲਡ ਵਿੱਚ ਰਹਿ ਕੇ ਬਿਜਲੀ ਲਾਈਨਾਂਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਢਾਂਚੇ ਦੀ ਮੁਰੰਮਤ ਦਾ ਕੰਮ ਕਰ ਰਹੀਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਅੰਨ੍ਹੇਰੀ-ਤੂਫ਼ਾਨ ਕਾਰਨ ਸੂਬੇ ਦੇ 233 ਪਿੰਡਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈਜਿਸ ਵਿੱਚ ਯੂ.ਐਚ.ਬੀ.ਵੀ.ਐਨ.  ਦੇ ਅਧੀਨ 32 ਪਿੰਡ ਹਨ ਜਦੋਂ ਕਿ ਯੂ.ਐਚ.ਬੀ.ਵੀ.ਐਨ.  ਦੇ 201 ਪਿੰਡ ਹਨ। ਇਸੇ ਤਰ੍ਹਾਂਸੂਬੇ ਵਿੱਚ 842 ਫੀਡਰ ਪ੍ਰਭਾਵਿਤ ਹੋਏ ਹਨਜਿਨ੍ਹਾਂ ਵਿੱਚ ਯੂ.ਐਚ.ਬੀ.ਵੀ.ਐਨ.  ਦੇ 458 ਅਤੇ ਯੂ.ਐਚ.ਬੀ.ਵੀ.ਐਨ.  ਦੇ 384 ਫੀਡਰ ਸ਼ਾਮਲ ਹਨ।

ਊਰਜਾ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ/ਅੰਨ੍ਹੇਰੀ-ਤੂਫ਼ਾਨ ਕਾਰਨ ਕਈ ਥਾਵਾਂ ਤੇ ਬਿਜਲੀ ਵਿਵਸਥਾ ਪ੍ਰਭਾਵਿਤ ਹੋਈ ਸੀਪਰ ਵਿਭਾਗ ਦੀ ਮੁਸਤੈਦੀ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਜ਼ਿਆਦਾਤਰ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਬਾਕੀ ਪ੍ਰਭਾਵਿਤ ਖੇਤਰਾਂ ਵਿੱਚ ਵੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦਾ ਟੀਚਾ ਹੈ ਕਿ ਸਾਰੇ ਖਪਤਕਾਰਾਂ ਨੂੰ ਜਲਦੀ ਤੋਂ ਜਲਦੀ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਉਪਲਬਧ ਕਰਵਾਈ ਜਾਵੇ।

ਸ੍ਰੀ ਵਿੱਜ ਨੇ ਕਿਹਾ ਕਿ ਰਾਜ ਸਰਕਾਰ ਅਤੇ ਊਰਜਾ ਵਿਭਾਗ ਆਮ ਲੋਕਾਂ ਨੂੰ ਬਿਹਤਰ ਅਤੇ ਨਿਰਵਿਘਨ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮੁਰੰਮਤ ਦੇ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇਵਾਧੂ ਸਾਧਨ ਉਪਲਬਧ ਕਰਵਾਏ ਜਾਣ ਤਾਂ ਜੋ ਬਿਜਲੀ ਸਪਲਾਈ ਦੀ ਬਹਾਲੀ ਵਿੱਚ ਕੋਈ ਦੇਰੀ ਨਾ ਹੋਵੇ।

ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਧੀਰਜ ਬਣਾਈ ਰੱਖਣ ਅਤੇ ਬਿਜਲੀ ਦੀਆਂ ਲਾਈਨਾਂ ਜਾਂ ਟੁੱਟੇ ਹੋਏ ਖੰਭਿਆਂ ਦੇ ਨੇੜੇ ਜਾਣ ਤੋਂ ਬਚਣ। ਕਿਸੇ ਵੀ ਤਰ੍ਹਾਂ ਦੀ ਬਿਜਲੀ ਸੰਬੰਧੀ ਸਮੱਸਿਆ ਦੀ ਸੂਚਨਾ ਤੁਰੰਤ ਸੰਬੰਧਿਤ ਬਿਜਲੀ ਦਫ਼ਤਰ ਜਾਂ ਸ਼ਿਕਾਇਤ ਕੇਂਦਰ ਨੂੰ ਦੇਣਤਾਂ ਜੋ ਸਮਾਂ ਰਹਿੰਦੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published. Required fields are marked *