ਸ.ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਨੇ ਕਿਲਿਆਂਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ:

ਲੰਬੀ /ਮਲੋਟ/ ਸ੍ਰੀ ਮੁਕਤਸਰ ਸਾਹਿਬ, 23  ਸਤੰਬਰ
ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ, ਪੰਜਾਬ ਨੇ ਅੱਜ ਪਿੰਡ ਕਿਲਿਆਂਵਾਲੀ ਬਲਾਕ ਲੰਬੀ ਵਿਖੇ ਨਵੇਂ ਬਣੇ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
ਇਸ ਮੌਕੇ  ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 15 ਅਗਸਤ 2022 ਨੂੰ  ਆਮ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ ਪੂਰੇ ਪੰਜਾਬ ਵਿਚ ਕੀਤੀ ਸੀ ਅਤੇ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 870 ਹੋ ਗਈ ਹੈ ।
ਉਨ੍ਹਾ ਕਿਹਾ ਕਿ ਜਿਲ਼੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 22 ਆਮ ਆਦਮੀ ਕਲ਼ੀਨਿਕ ਲੋਕਾਂ ਨੂੰ ਘਰ੍ਹਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਅੱਜ ਜਿਲੇ੍ਹ ਵਿਚ 2 ਹੋਰ ਆਦਮੀ ਕਲ਼ੀਨਿਕਾਂ ਦੀ ਸ਼ੁਰੂਆਤ ਪਿੰਡ ਕਿਲਿਆਂਵਾਲੀ ਅਤੇ ਕਰਮਪੱਟੀ ਵਿਖੇ ਕੀਤੀ ਗਈ ਹੈ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ਵਿੱਚ ਹੀ ਕੀਤਾ ਜਾਵੇਗਾ।
ਉਨ੍ਹਾ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, 90 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 40 ਤਰ੍ਹਾਂ ਦੇ ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਲਕੁੱਲ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ।
ਇਸ ਮੌਕੇ  ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਉਨ੍ਹਾ ਕਿਹਾ ਕਿ  ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 22 ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ ਅਤੇ ਅੱਜ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਨਾਲ ਜਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 24 ਹੋ ਜਾਵੇਗੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ  ਨੇ ਦੱਸਿਆ ਕਿ ਜਿਲ੍ਹੇ ਵਿਚ ਚੱਲ ਰਹੇ 22 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ 429372 ਮਰੀਜਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ 171233 ਮਰੀਜਾਂ ਦੇ ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ ਅਤੇ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਮੌਕੇ ਡਾ ਹਰਿੰਦਰ ਸਿੰਘ ਐਸ.ਐਮ.ਓ. ਲੰਬੀ, ਅੰਜੂ ਬਾਲਾ ਨਾਇਬ ਤਹਿਸੀਲਦਾਰ ਲੰਬੀ, ਡਾ ਵਿਕਰਮਜੀਤ ਸਿੰਘ, ਡਾ ਮਨਵੀਨ ਕੌਰ, ਡਾ ਸ਼ਕਤੀਪਾਲ, ਬੱਬੀ ਖੁੱਡੀਆਂ, ਗੁਰਬਾਜ ਸਿੰਘ ਪੀ.ਏ. ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪਤਵੰਤੇ ਵਿਅਕਤੀ ਮੌਜੂਦ  ਸਨ।

Leave a Reply

Your email address will not be published. Required fields are marked *