ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।
ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।