ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ

ਖਰੜ (ਸ਼ਹਿਬਜਾਦਾ ਅਜੀਤ ਸਿੰਘ ਨਗਰ), 20 ਨਵੰਬਰ,2024:

ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ  ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਇਸ ਸੈਮੀਨਾਰ ਦੌਰਾਨ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਗੱਲਬਾਤ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਅਪਨਾਉਣ ਲਈ ਪ੍ਰੇਰਿਤ ਕੀਤਾ।
ਕੈਂਪ ਦੌਰਾਨ ਪਸ਼ੂ ਪਾਲਣ ਵਿਭਾਗ ਤੋਂ ਡਾ. ਪ੍ਰੇਮ ਕੁਮਾਰ ਵੈਟਰਨਰੀ ਅਫਸਰ ਖਰੜ,  ਸਿਮਰਦੀਪ ਸਿੰਘ ਡੀ.ਐਫ.ਓ, ਕਰਨਵੀਰ ਸਿੰਘ ਡੇਅਰੀ ਇੰਸਪੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕੌਂਸਲਰ ਨਬੀਹਾ ਅਤੇ ਲੀਡ ਬੈਂਕ ਦੇ ਵੱਲੋਂ ਮੋਨਿਕਾ ਬ੍ਰਾਂਚ ਮੈਨੇਜਰ, ਪੰਜਾਬ ਗ੍ਰਾਮੀਣ ਬੈਂਕ ਨੇ ਵੱਖ-ਵੱਖ ਕਰਜ਼ਾ ਸਕੀਮਾਂ ਅਤੇ ਰੋਜ਼ਗਾਰ ਸ਼ੁਰੂ ਕਰਨ ਦੇ ਵਸੀਲਿਆਂ ਤੋਂ ਜਾਣੂੰ ਕਰਵਾਇਆ।
ਕਾਲਜ ਦੇ ਪ੍ਰੋਫ਼ੈਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਸਿਵਲ ਇੰਜੀਨੀਅਰਿੰਗ, ਇਲੈਕਟਰੀਕਲ, ਮਕੈਨੀਕਲ ਇਲੈਕਟ੍ਰਾਨਿਕ, ਮੈਡੀਕਲ ਲੈਬ ਤਕਨਾਲੋਜੀ, ਕੰਪਿਊਟਰ ਅਤੇ ਮਾਡਰਨ ਆਫਿਸ ਪ੍ਰੈਕਟਿਸ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਦੇ ਵੱਖ ਵੱਖ ਖੇਤਰਾਂ ਤੋਂ ਜਾਣੂ ਕਰਵਾਇਆ।
ਬੈਂਕ ਮੈਨੇਜਰ ਮੋਨਿਕਾ ਨੇ ਵੱਖ-ਵੱਖ ਉਦਯੋਗ ਲਾਉਣ ਲਈ ਸਬਸਿਡੀ ਸਕੀਮਾਂ ਅਤੇ ਸਰਕਾਰੀ ਸਹਾਇਤਾ ਬਾਰੇ ਜਾਣੂੰ ਕਰਵਾਇਆ। ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ  ਰਵਿੰਦਰ ਵਾਲੀਆ ਨੇ ਦੱਸਿਆ ਕਿ ਅੱਜ ਦੇ ਕੈਂਪ ਵਿਚ 223 ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਨੂੰ ਸਫਲ ਬਨਾਉਣ ਲਈ ਅਮਨਦੀਪ ਕੌਰ ਲੈਕਚਰਾਰ ਇੰਗਲਿਸ਼ ਅਤੇ ਅਮਨਦੀਪ ਕੌਰ ਲੈਕਚਰਾਰ ਕੰਪਿਊਟਰ ਨੇ ਅਹਿਮ ਭੂਮਿਕਾ ਨਿਭਾਈ।

Leave a Reply

Your email address will not be published. Required fields are marked *