Shadow

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

ਕੋਟਕਪੂਰਾ, 15 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ।

ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਜਾ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪਿੰਡ ਥਾੜਾ ਵਿਖੇ ਸੂਏ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਹਾਜ਼ਰ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ।

ਸਪੀਕਰ ਸ ਸੰਧਵਾਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *