Sunday, March 15
Shadow

ਹੀਟ ਵੇਵ ਦੇ ਚਲਦਿਆਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਕੀਤੇ ਜਾਣ ਵਿਸ਼ੇਸ਼ ਪ੍ਰਬੰਧ – ਸਪੈਸ਼ਲ ਜਨਰਲ ਅਬਜ਼ਰਵਰ

ਅੰਮ੍ਰਿਤਸਰ 26 ਮਈ 2024—

ਲੋਕਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਸਪੈਸ਼ਲ ਜਨਰਲ ਅਬਜ਼ਰਵਰ ਸ੍ਰੀ ਰਾਮ ਮੋਹਨ ਮਿਸ਼ਰਾ ਆਈ.ਏ.ਐਸ. (ਰਿਟਾਇਰ) ਨੇ ਜਨਰਲ ਅਬਜ਼ਰਵਰ ਏ ਰਾਧਾ ਬਿਨੋਦ ਸ਼ਰਮਾਖਰਚਾ ਅਬਜ਼ਰਵਰ ਸ੍ਰੀ ਬਾਰੇ ਗਨੇਸ਼ ਸੁਧਾਕਰਪੁਲਿਸ ਅਬਜ਼ਰਵਰ ਸ਼ਵੇਤਾ ਸ੍ਰੀਮਲੀ ਆਈ.ਪੀ.ਐਸ. ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰਐਸ.ਐਸ.ਪੀ ਦਿਹਾਤੀ ਸ: ਸਤਿੰਦਰ ਸਿੰਘਜਿਲ੍ਹਾ ਚੋਣ ਤਹਿਸੀਲਦਾਰ ਸ: ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਮੀਟਿੰਗ ਕੀਤੀ।

ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਇਜਾ ਲੈਂਦੇ ਹੋਏ ਸ੍ਰੀ ਮਿਸ਼ਰਾ ਨੇ ਕਿਹਾ ਕਿ ਹੀਟ ਵੇਵ ਦੇ ਚਲਦਿਆਂ ਸਾਰੇ ਪੋਲਿੰਗ ਬੂਥਾਂ ਤੇ ਪੀਣ ਵਾਲਾ ਪਾਣੀਪੱਖੇਸ਼ਮਿਆਨੇ ਆਦਿ ਦੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਖਾਸ ਤੌਰ ਤੇ ਦਿਵਿਆਂਗ ਵੋਟਰਾਂ ਲਈ ਵੀਲ੍ਹ ਚੇਅਰ ਉਪਲੱਬਧ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਪੋਲਿੰਗ ਬੂਥਾਂ ਦੇ ਬਾਹਰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਚਿੰਨ੍ਹਪੋਸਟਰਬੈਨਰ ਆਦਿ ਨਹੀਂ ਲੱਗਾ ਹੋਣਾ ਚਾਹੀਦਾ ਅਤੇ ਹਰੇਕ ਪੋਲਿੰਗ ਸਟੇਸ਼ਨ ਦੇ ਬਾਹਰ ਮਰਦ ਵੋਟਰਔਰਤ ਵੋਟਰਾਂ ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਲਿਖੀ ਹੋਣੀ ਚਾਹੀਦੀ ਹੈ।

ਉਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਕਿਸੇ ਨੂੰ ਵੀ ਪੋਲਿੰਗ ਬੂਥਾਂ ਦੇ ਬਾਹਰ ਸ਼ਾਤੀ ਭੰਗ ਕਰਨ ਦੀ ਆਗਿਆ ਨਹੀਂ ਹੋਵੇਗੀ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ।

Leave a Reply

Your email address will not be published. Required fields are marked *