Saturday, March 14
Shadow

ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 22 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਸਿੰਗੋ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।

ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *