19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

ਫਾਜ਼ਿਲਕਾ, ਜਲਾਲਾਬਾਦ 17 ਅਗਸਤ

ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )  ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ਸਾਫ-ਸਫਾਈ ਦੀ ਮਹੱਤਤਾ ਸਬੰਧੀ ਪ੍ਰੇਰਿਤ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 19 ਤੋਂ 20 ਅਗਸਤ ਤੱਕ ਸ਼ਹਿਰ ਵਿੱਚ ਬਣੇ ਗਾਰਬੇਜ ਵਲਨੇਰੇਬਲ ਪੁਆਇੰਟਾਂ ਵਿੱਚ ਕੁੜਾ ਚੁੱਕਣ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਸਾਫ ਕਰਨ ਉਪਰੰਤ ਸਬੰਧਤ ਥਾਂ *ਤੇ ਕੂੜਾ ਨਾ ਸੁਟਣ ਸਬੰਧੀ ਚੇਤਾਵਨੀ ਬੋਰਡ ਵੀ ਲਗਾਏ ਜਾਣਗੇ ਜਿਸ ਵਿਚ ਸਥਾਨਕ ਲੋਕਾਂ ਦਾ ਸਹਿਯੋਗ ਵੀ ਲਿਆ ਜਾਵੇਗਾ। 21 ਤੋਂ 22 ਅਗਸਤ ਦੀ ਸਾਫ-ਸਫਾਈ ਦੀ ਗਤੀਵਿਧੀ ਦੌਰਾਨ ਸੁੱਕਾ ਕਚਰਾ, ਖਾਸ ਤੌਰ ‘ਤੇ ਪਲਾਸਟਿਕ ਦੀਆਂ ਬੋਤਲਾਂ, ਡੱਬਿਆ, ਲਿਫਾਫੇ ਆਦਿ ਨੂੰ ਸੜਕਾਂ, ਗਲੀਆਂ, ਗਰੀਨ ਬੈਲਟ, ਜਨਤਕ ਖੇਤਰਾਂ ਆਦਿ ਤੋਂ ਇਕੱਠਾ ਕੀਤਾ ਜਾਵੇਗਾ ਅਤੇ ਐੱਮ.ਆਰ.ਐੱਫ. ਕੇਂਦਰਾ ਤੱਕ ਪਹੁੰਚਾਇਆ ਜਾਵੇਗਾ ਅਤੇ ਪਲਾਸਟਿਕ ਨੂੰ ਗੱਠਾਂ ਬਣਾ ਕੇ ਰੀਸਾਈਕਲ ਕੀਤਾ ਜਾਵੇਗਾ। 23 ਅਗਸਤ ਨੂੰ ਸਬਜ਼ੀਆਂ ਅਤੇ ਫਲਾਂ ਦੇ ਛਿੱਲਕਿਆ ਤੋਂ ਤਿਆਰ ਕੀਤੀ ਜਾ ਰਹੀ ਜੈਵਿਕ ਖਾਦ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦਫਤਰਾਂ ਵਿਖ਼ੇ ਉਪਲਬੱਧ ਰਹੇਗੀ, ਚਾਹਵਾਨ ਕਿਸਾਨ, ਨਰਸਰੀਆ ਵਾਲੇ ਜਾ ਆਮ ਲੋਕ ਕੋਈ ਵੀ ਇਨ੍ਹਾਂ ਤੋਂ ਪ੍ਰਾਪਤ ਕਰ ਸਕਦੇ ਹਨ |

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਵੱਧ ਚੜ ਕੇ ਯੋਗਦਾਨ ਪਾਇਆ ਜਾਵੇ ਅਤੇ ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਸਮੂਹ ਸਟਾਫ ਦਾ ਸਹਿਯੋਗ ਦਿੱਤਾ ਜਾਵੇ।

Leave a Reply

Your email address will not be published. Required fields are marked *