Thursday, March 19
Shadow

ਮਾਨਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ 23  ਮਈ
ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ  ਨੇ  ਆਮ ਲੋਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ  ਸਪੈਸ਼ਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੋ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।
ਇਸ ਸਬੰਧੀ  ਸਕੱਤਰ ਨੇ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਕੇਸ ਮਾਣਯੋਗ ਸੁਪਰੀਮ ਕੋਰਟ ਵਿਚ ਲੰਬਿਤ ਹੈ ਤਾਂ ਉਹ ਆਪਣੇ ਨੇੜਲੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਚ ਜਲਦੀ ਤੋਂ ਜਲਦੀ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕਰਕੇ ਆਪਣਾ ਕੇਸ ਦਾ ਨਿਪਟਾਰੇ ਸਬੰਧੀ ਦਰਖਾਸਤ ਦੇ ਸਕਦੇ ਹਨ।
ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਦਫਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰ. 01633,-261124 ਅਤੇ ਟੋਲ ਫ੍ਰੀ ਨੰ. 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *