ਸ੍ਰੀ ਮੁਕਤਸਰ ਸਹਿਰ ਸੈਰ ਸਪਾਟੇ ਦੇ ਤੌਰ ਤੇ ਇੱਕ ਵਿਕਸਤ ਸ਼ਹਿਰ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ :
ਜਿ਼ਲ੍ਹਾ ਪ੍ਰਸ਼ਾਸਨ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ  ਸਹਿਯੋਗ ਨਾਲ ਵਰਲਡ ਟੂਰਿਜ਼ਮ  ਡੇਅ ਮੁਕਤੇ-ਮਿਨਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਇੱਕ ਪਵਿੱਤਰ  ਅਤੇ ਧਾਰਮਿਕ ਧਰਤੀ ਹੈ, ਜਿੱਥੇ 40 ਮੁਕਤਿਆਂ ਨੇ ਆਪਣੀਆਂ ਸ਼ਹੀਦੀਆਂ ਦਿੱਤੀਆਂ ਹਨ, ਇਹ ਪਵਿੱਤਰ ਧਰਤੀ ਸੈਰ ਸਪਾਟੇ ਦੇ ਤੌਰ ਤੇ ਇੱਕ ਇਤਿਹਾਸਕ ਅਤੇ ਵਿਕਸਤ ਸ਼ਹਿਰ ਵੀ  ਹੈ।
ਉਹਨਾਂ ਕਿਹਾ ਕਿ 40 ਮੁਕਤਿਆਂ ਦੀ ਯਾਦ ਵਿੱਚ ਬਣੀ ਮੁਕਤੇ-ਮਿਨਾਰ ਨੂੰ ਸੈਰ ਸਪਾਟੇ ਦੇ ਤੌਰ ਤੇ ਵਿਕਸਤ ਕਰਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਸ ਤੋਂ ਇਲਾਵਾ ਵੱਖ-ਵੱਖ ਦਿਨਾਂ ਤੇ ਆਯੋਜਿਤ ਹੋਣ ਵਾਲੇ ਦਿਨ  ਜਿ਼ਲ੍ਹਾ ਪ੍ਰਸ਼ਾਸਨ ਵਲੋਂ ਮੁਕਤੇ-ਮਿਨਾਰ ਵਿੱਚ ਆਯੋਜਿਤ ਕੀਤੇ ਜਾਇਆ ਕਰਨਗੇ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਕਤੇ-ਮੀਨਾਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਰੱਖਿਆ ਜਾਵੇ ਤਾਂ ਜੋ ਇੱਥੇ ਸੈਰ ਕਰਨ ਆਏ ਵਿਅਕਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇ਼ਸਾਨੀ ਪੇਸ਼ ਨਾ ਆਵੇੇੇ।
ਇਸ ਮੌਕੇ ਤੇ ਉਹਨਾਂ ਸਵੱਛ ਭਾਰਤ ਮਿਸ਼ਨ ਤਹਿਤ  ਅੱਜ ਇੱਕ ਵਾਰ ਫਿਰ ਤੋਂ  ਡਿਪਟੀ ਕਮਿਸ਼ਨਰ ਦਫਤਰ ਤੋਂ ਸਫਾਈ ਅਭਿਆਨ ਦੀ ਵੀ ਸ਼ੁਰੂਆਤ ਕੀਤੀ । ਉਹਨਾਂ ਜਿ਼ਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ ।
ਇਸ ਮੌਕੇ ਤੇ ਵੱਖ-ਵੱਖ ਸਕੂਲਾਂ  ਦੇ ਬੱਚਿਆਂ ਵਲੋਂ ਸ਼ਬਦ ਗਾਇਨ ਮੁਕਾਬਲੇ,ਲੇਖ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਗੁਰਦੀਪ ਸਿੰਘ ਮਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਪੁਨੀਤ ਸ਼ਰਮਾ ਸਹਾਇਕ ਕਮਿਸ਼ਨਰ, ਸ੍ਰੀ ਮੁਕੇਸ਼ ਸਿੰਗਲਾ ਕਾਰਜ ਸਾਧਕ ਅਫਸਰ, ਡਾ. ਨਰੇਸ਼ ਪਰੂਥੀ ਕੋਆਰਡੀਨੇਟ ਸਮਾਜ ਸੇਵੀ ਸੰਸਥਾਵਾਂ, ਸ੍ਰੀ ਰਾਜ ਕੁਮਾਰ ਵੱਖ-ਵੱਖ ਸਕੂਲਾਂ ਦੇ ਨੁਮਾਇੰਦੇ ਅਤੇ ਸਕੂਲੀ ਬੱਚੇ ਮੌਜੂਦ ਸਨ।

Leave a Reply

Your email address will not be published. Required fields are marked *