Wednesday, August 19
Shadow

ਵਿਦਿਆਰਥੀਆਂ ਨੇ ਬਣਾਈ ਵੋਟਰ ਜਾਗਰੂਕਤਾ ਹਿਊਮਨ ਚੇਨ

ਅੰਮਿ੍ਰਤਸਰ, 29 ਅਪ੍ਰੈਲ 2024—

ਜਿਲ੍ਹਾ ਚੋਣ ਅਫ਼ਸਰਕਮਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਕਮਐਸ.ਡੀ.ਐਮ.-2 ਸ਼੍ਰੀ ਲਾਲ ਵਿਸਵਾਸ ਬੈਂਸ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਟਾਰੀ ਵਿਧਾਨ ਸਭਾ ਅਧੀਨ ਆਉਂਦੇ ਦਿੱਲੀ ਪਬਲਿਕ ਸਕੂਲ ਵਿਖੇ ਵੋਟਰ ਜਾਗਰੂਕਤਾ ਹਿਊਮਨ ਚੇਨ ਬਣਾਈ ਗਈ ਸਕੂਲ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਇਹ ਹਿਊਮਨ ਚੇਨ  ‘ਵੋਟ ਫ਼ਾਰ ਸ਼ੋਅਰ’ ਅਧਾਰਿਤ ਥੀਮ ਤੇ ਬਣਾਈ ਗਈ ਇਸ ਹਿਊਮਨ ਚੇਨ ਨੂੰ ਬਣਾਉਣ ਦਾ ਮੁੱਖ ਮਕਸਦ ਆਮ ਜਨਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈਇਸ ਮੌਕੇ ਆਪਣੇ ਸੰਬੋਧਨ ਵਿੱਚ ਅਟਾਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤ੍ਰਿਕ ਦੇਸ਼ ਹੈ ਅਤੇ ਚੋਣਾਂ ਇਸਦਾ ਅਹਿਮ ਹਿੱਸਾ ਹਨਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਾਂ ਤਿਆਰ ਕੀਤਾਆਂ ਗਈਆਂ ਹਨ,ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਦੇ ਹੋਏ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਗੇਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰਪ੍ਰਿੰਸੀਪਲ ਅਮਰੀਕ ਸਿੰਘ,ਪ੍ਰਿੰਸੀਪਲ ਅਵਤਾਰ ਸਿੰਘ.ਪ੍ਰਿੰਸੀਪਲ ਮੋਨੀਕਾ ਮੈਣੀ ਅਤੇ ਰਵਿੰਦਰ ਸਿੰਘ ਹਾਜ਼ਰ ਸਨ

Leave a Reply

Your email address will not be published. Required fields are marked *