ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 11 ਸਤੰਬਰ 2024—

ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2024 ਪ੍ਰੀਖਿਆਵਾਂ ਦੇ ਦਸਵੀਂ ਅਤੇ ਬਾਹਰਵੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕਰਨ ਸਮੇਂ ਕੀਤਾ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋ ਜਿਲੇ ਵਿੱਚ ਦਸਵੀ ਸ਼੍ਰੇਣੀ ਦੇ 40 ਵਿਦਿਆਰਥੀਆਂ ਅਤੇ ਬਾਹਰਵੀ ਸ਼੍ਰੇਣੀ ਦੇ 41 ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਤਾਂ ਜੀਵਨ ਵਿੱਚ ਕੋਈ ਨਾ ਕੋਈ ਉੱਚੇ ਅਹੁਦੇ ਤੇ ਜਰੂਰ ਪਹੁੰਚਣਾ ਚਾਹੀਦਾ ਹੈ ਅਤੇ ਜੀਵਨ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਕੇ ਇੱਕ ਛਾਪ ਛੱਡਣੀ ਚਾਹੀਦੀ ਹੈ

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਅੱਜ ਦੇ ਬੱਚੇ  ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤਡਾਕਟਰਇੰਜਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ। ਉਨਾਂ  ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ। ਉਨਾਂ ਆਪਣੀ ਪੜ੍ਹਾਈ ਦੇ ਤਜ਼ਰਬੇ ਦਸੱਦਿਆਂ ਬੱਚਿਆਂ ਨੂੰ ਨਿਸ਼ਾਨਾ ਮਿੱਥ ਕੇ ਅੱਗੇ ਵੱਧਣ ਦਾ ਸੱਦਾ ਦਿੰਦਿਆਂ ਕਿਹਾ ਕਿ  ਮਿਹਨਤ ਨਾਲ ਬੱਚੇ ਮਨਚਾਹਾ ਟੀਚਾ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅਵੱਲ ਆ ਕੇ ਆਪਣਾਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।

ਇਸ ਮੌਕੇ ਤੇ ਜਿਲਾ੍ਹ ਸਿੱਖਿਆ ਅਫਸਰ (ਸੈ:ਸਿ🙂 ਸ੍ਰਹਰਭਗਵੰਤ ਸਿੰਘਜਿਲਾ ਸਿੱਖਿਆ ਅਫਸਰ (:ਸਿ🙂 ਸ੍ਰਕੰਵਲਜੀਤ ਸਿੰਘਉਪ ਜਿਲਾ੍ਹ ਸਿੱਖਿਆ ਅਫਸਰ (ਸੈ:ਸਿ🙂 ਸ਼੍ਰੀ ਰਾਜੇਸ਼ ਖੰਨਾ,ਪ੍ਰਿੰਸੀਪਲ ਸ੍ਰ.ਹਰਪ੍ਰੀਤਪਾਲ ਸਿੰਘਸ਼੍ਰੀ ਆਸ਼ੂ ਵਿਸ਼ਾਲ ਸਪੋਰਟਸ ਕੋਆਰਡੀਨੇਟਰਸ਼੍ਰੀ ਰਾਜਦੀਪ ਸਿੰਘ ਸਟੈਨੋ , ਸ਼੍ਰੀਮਤੀ ਮਨਜੀਤ ਕੌਰ ਜੂਨੀਅਰ ਸਹਾਇਕਸ਼੍ਰੀਮਤੀ ਸਪਨਾ ਕਲਰਕਸ਼੍ਰੀ ਸੰਜੇਸ਼੍ਰੀ ਜਗਦੀਪਕਸ੍ਰੀ ਸਰਬਜੀਤ ਸਿੰਘ ਵੀ ਹਾਜਰ ਸਨ

Leave a Reply

Your email address will not be published. Required fields are marked *