ਵਿਦਿਆਰਥੀਆਂ ਨੇ ਤਿਆਰ ਕੀਤੀ ਵੋਟਰ ਜਾਗਰੂਕਤਾ ਪੇਟਿੰਗ

ਅੰਮ੍ਰਿਤਸਰ 30 ਮਈ 2024—

ਆਈ ਟੀ ਆਈ ਰਣੀਕੇ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਵੋਟਰ ਜਾਗਰੂਕਤਾ ਪੇਂਟਿੰਗ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਣਸ਼ਾਮ ਥੋਰੀ ਨੂੰ ਭੇਂਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਥੋਰੀ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਇਸ ਵਾਰ ਵੋਟਰ ਜਾਗਰੂਕਤਾ ਲਈ ਬਹੁਤ ਹੀ ਵਧੀਆ ਕੰਮ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਇਸਦੇ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਇਸ ਮੌਕੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਗਈ ਪੇਂਟਿੰਗ ਡਿਪਟੀ ਕਮਿਸ਼ਨਰ ਨੂੰ ਸਨਮਾਨ ਵਜੋਂ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸਾਰੇ ਵੋਟਰ ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਐਸ.ਡੀ.ਐਮ ਸ੍ਰੀ ਲਾਲ ਵਿਸ਼ਵਾਸ ਬੈਂਸਸ੍ਰੀਮਤੀ ਹਰਜੀਤ ਕੌਰ ਇਲੈਕਸ਼ਨ ਕਾਨੂੰਗੋਸ੍ਰੀਮਤੀ ਸੰਤੋਸ਼ ਕੁਮਾਰੀ ਨੋਡਲ ਆਫਿਸਰ ਪੀਡਬਲੂਡੀਸ੍ਰੀਮਤੀ ਸਵਜੀਤ ਕੌਰ ਨੋਡਲ ਆਫਿਸਰ ਸਵੀਪਸ੍ਰੀ ਗੁਰਪ੍ਰੀਤ ਸਿੰਘ ਪ੍ਰਿੰਸੀਪਲ ਅਤੇ ਸ੍ਰੀਮਤੀ ਰਿਤੂ ਬਾਲਾ ਵੀ ਹਾਜ਼ਰ ਸਨ।ਇਹ ਪੇਂਟਿੰਗ ਆਈ ਟੀ ਆਈ ਰਣੀਕੇ ਦੇ ਵਿਿਦਆਰਥੀਆਂ ਕਿਰਨ ਦੀਪ ਕੌਰਕੁਲਬੀਰ ਕੌਰ ਅਤੇ   ਮਨਪ੍ਰੀਤ ਕੌਰ ਵਲੋਂ ਤਿਆਰ ਕੀਤੀ ਗਈ ਸੀ।

Leave a Reply

Your email address will not be published. Required fields are marked *