Wednesday, March 18
Shadow

ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

ਫਰੀਦਕੋਟ 22 ਮਈ 2024

ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਹਲਕਾ, ਫਰੀਦਕੋਟ (09)  ਰਿਟਰਨਿੰਗ ਅਫਸਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।

ਇਸ ਤਹਿਤ  ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ  ਜਾਗਰੂਕ ਕੀਤਾ। ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ.ਪੰਕਜ ਗਰਗ ਨੇ ਸਵੀਪ ਟੀਮ ਨੂੰ  ਜੀ ਆਇਆਂ ਨੂੰ  ਆਖਦਿਆਂ ਵਿਦਿਆਰਥੀਆਂ ਨੂੰ  ਦੱਸਿਆ ਕਿ ਪੰਜਾਬ ਅੰਦਰ 01 ਜੂਨ ਨੂੰ  ਚੋਣਾਂ ਹੋ ਰਹੀਆਂ ਹਨ । ਸਾਨੂੰ ਆਪਣੇ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਹਰ ਵੋਟਰ ਨੂੰ  ਆਪਣੀ ਵੋਟ ਦੇ ਨਾਲ -ਨਾਲ ਆਪਣੇ ਮਾਤਾ-ਪਿਤਾ, ਛੋਟੇ-ਵੱਡੇ ਭੈਣ-ਭਰਾਵਾਂ, ਆਪਣੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨਾ ਚਾਹੀਦਾ ਹੈ ।  ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਅੰਦਰ ਨਿਰੰਤਰ ਸਵੀਪ ਪ੍ਰੋਗਰਾਮ ਤਹਿਤ ਗਤੀਵਿਧੀਆਂ ਕਰਕੇ ਵਿਦਿਆਰਥੀ ਵਰਗ ਨੂੰ  ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ ।

 ਇਸ ਮੌਕੇ ਕੁਲਜੀਤ ਸਿੰਘ ਮੂੰਗੀਆ ਨੇ ਕਿਹਾ ਸਾਨੂੰ ਆਪਣੇ ਆਪ ਨੂੰ  ਦੇਸ਼ ਦੇ ਵਧੀਆ ਨਾਗਰਿਕ ਮੰਨਦੇ ਹੋਏ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਮੈਂ ਕਾਲਜ ਦੇ ਸਮੂਹ ਵਿਦਿਆਰਥੀਆਂ ਤੋਂ ਉਮੀਦ ਕਰਦਾ ਹਾਂ ਕਿ ਉਹ ਲੋਕੰਤਤਰ ਦੇ ਜਸ਼ਨ ਦਾ ਹਿੱਸਾ ਬਣ ਕੇ ਦੇਸ਼ ਅੰਦਰ 01 ਜੂਨ ਨੂੰ  ਪੈਣ ਵਾਲੀਆਂ ਵੋਟਾਂ ‘ਚ ਮੋਹਰੀ ਰਹਿ ਕੇ ਆਪਣੀ ਅਹਿਮ ਭੂਮਿਕਾ ਅਦਾ ਕਰਨਗੇ।  ਕਾਲਜ ਦੇ ਪ੍ਰੋ.ਪਰਮਿੰਦਰ ਸਿੰਘ ਨੇ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

               ਇਸ ਮੌਕੇ ਜ਼ਿਲਾ ਨੋਡਲ ਅਫ਼ਸਰ, ਸਹਾਇਕ ਜ਼ਿਲਾ ਨੋਡਲ ਅਫ਼ਸਰ  ਨੇ ਵਿਦਿਆਰਥੀਆਂ/ਅਧਿਆਪਕਾਂ ਨੂੰ   ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 01 ਜੂਨ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ ਕਰਨ ।  ਉਨ੍ਹਾਂ ਦੱਸਿਆ ਕਿ ਸਾਨੂੰ ਬਿਨ੍ਹਾਂ ਡਰ, ਭੈ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਿਲਾਂ  ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ । ਉਨ੍ਹਾਂ ਇਸ ਮੌਕੇ ਅਪੀਲ ਕੀਤੀ ਕਿ ਸਾਨੂੰ ਆਪਣੇ ਪ੍ਰੀਵਾਰਿਕ ਮੈਂਬਰਾਂ, ਸੰਪਰਕ ‘ਚ ਆਉਣ ਵਾਲੇ ਲੋਕਾਂ  ਨੂੰ  ਵੋਟ ਦੇ ਹੱਕ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ, ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ  ਪ੍ਰਾਪਤ ਕੀਤਾ ਜਾ ਸਕੇ । ਇਸ ਮੌਕੇ ਉਨ੍ਹਾਂ ਦੱਸਿਆ ਕਿ  ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਨੂੰ  ਅਹਿਮੀਅਤ ਨੂੰ  ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ਤੇ ਵੋਟ ਪਾਉਣੀ ਹੋਵੇਗੀ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ  ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ । ਇਸ ਮੌਕੇ ਸੀ-ਵਿਜ਼ਿਲ ਐਪ, ਸ਼ਕਸ਼ਮ ਐਪ,  ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ।

ਇਸ ਮੌਕੇ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ , ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਸਵੀਪ ਟੀਮ ਮੈਂਬਰ ਨਵਦੀਪ ਸਿੰਘ ਰਿੱਕੀ,  ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜਰ  ਸਨ।

Leave a Reply

Your email address will not be published. Required fields are marked *