Saturday, March 7
Shadow

Tag: a

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

National, Politics, Punjab
ਸ਼ਹਿਣਾ (ਬਰਨਾਲਾ), 19 ਜੁਲਾਈ: ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀ...