Shadow

Tag: aking news

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

hot news
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ, ਜੋ ਸਖ਼ਤ ਕਾਨੂੰਨੀ ਕਾਰਵਾਈ, ਇਲਾਜ ਅਤੇ ਮੁੜ ਵਸੇਬੇ ਦੇ ਨਾਲ-ਨਾਲ ਲਗਾਤਾਰ ਜਾਗਰੂਕਤਾ ਅਤੇ ਰੋਕਥਾਮ ਦੀ ਤਿੰਨ ਪੱਧਰੀ ਰਣਨੀਤੀ ਰਾਹੀਂ ਅਹਿਮ ਨਤੀਜੇ ਦੇ ਰਹੀ ਹੈ। ਮੁਹਿੰਮ ਦੇ 500 ਦਿਨ ਪੂਰੇ ਹੋਣ ਮੌਕੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਦਰਸ਼ੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਦੀ ਰਾਖੀ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਇੱਕ ਸੁਚੱਜੀ ਅਤੇ ਸਮੁੱਚੀ ਰਣਨੀਤੀ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ, “ਸਾਡੀ ਮੁਹਿੰਮ ਦਾ ਨਾਅਰ...