ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ; 126 ਗ੍ਰਿਫ਼ਤਾਰ
ਚੰਡੀਗੜ੍ਹ, 6 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ 'ਤੇ ਛਾਪੇਮਾਰੀ ਕੀਤੀ ।
ਜ਼ਿਕਰਯੋਗ ਹੈਂ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045 ਗ੍ਰਿਫਤਾਰੀਆਂ ਹੋਈਆਂ ਹਨ ।
ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ...








