ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ
ਚੰਡੀਗੜ੍ਹ, 11 ਮਾਰਚ :-
ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ।
ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ਪ...








