ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ
ਚੰਡੀਗੜ੍ਹ, 29 ਨਵੰਬਰ,
ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ।
ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦ...








