Friday, March 13
Shadow

Tag: breaking news

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

National, Politics, Punjab
ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.)- 2026-27 ਦੇ ਮੱਦੇਨਜ਼ਰ ਲੱਕੜ ਦੇ ਕਰੇਟਾਂ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪਨਗ੍ਰੇਨ ਵੱਲੋਂ ਹਾੜੀ ਮੰਡੀਕਰਨ ਸੀਜ਼ਨ 2026-27 ਦੇ ਮੱਦੇਨਜ਼ਰ ਖਰੀਦ ਅਤੇ ਭੰਡਾਰਨ ਦੇ ਉਦੇਸ਼ ਲਈ ਵੱਖ-ਵੱਖ ਏਜੰਸੀਆਂ ਨੂੰ 12 ਲੱਖ ਲੱਕੜ ਦੇ ਕਰੇਟਾਂ ਲਈ ਟੈਂਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ, ਪੰਜਾਬ ਸੂਬਾਈ ਵਣ ਵਿਕਾਸ ਨਿਗਮ ਨੇ 1 ਲੱਖ ਲੱਕੜ ਦੇ ਕਰੇਟਾਂ ਦੀ ਪੇਸ਼ਕਸ਼ ਕੀਤੀ ਹੈ। ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਇੰਚਾਰਜ ਹੋਣ ਦੇ ਨਾਤੇ, ਮੰਤਰੀ ਨੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮੁੱਦੇ ...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

National, Politics, Punjab
ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ)(ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ । ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖ...

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ ਨੇ ਇਹ ਵਿਚਾਰ ਨਵ-ਨਿਯੁਕਤ ਹੈਪੀ ਕੌਰ ਨੂੰ ਨਿੱਜੀ ਤੌਰ 'ਤੇ ਨਿਯੁਕਤੀ ਪੱਤਰ ਭੇਟ ਕਰਦਿਆਂ ਅਤੇ ਵਿੱਤ ਵਿਭਾਗ ਵਿੱਚ ਕਲਰਕ ਵਜੋਂ ਉਸ ਦਾ ਅਧਿਕਾਰਤ ਤੌਰ 'ਤੇ ਸਵਾਗਤ ਕਰਦਿਆਂ ਪ੍ਰਗਟ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੈਪੀ ਕੌਰ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਸਫ਼ਲਤਾ ਅਣਗਿਣਤ ਹੋਰ ਲੋਕਾਂ ਲਈ ਉਮੀਦ ਦੀ ਕਿਰਨ ਅਤੇ ਪ੍ਰੇਰਣਾ ਦਾ ਸਰੋਤ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਸ ਦੀ ਹੁਣ ਤੱਕ ਦੇ ਜੀਵਨ ਦੀ ਕਹਾਣੀ ਇੱਕ ਸ਼ਕਤੀਸ਼ਾਲੀ ਮਿਸਾਲ ਪੈਦਾ ਕਰਦੀ ਹੈ ਕਿ ਲਗਨ ਅਤੇ ਯੋਗਤਾ ਨਾਲ ਕੋਈ ਵੀ ਵਿਅਕਤੀ ਚੁਣੌਤੀਆਂ 'ਤੇ ਕਾਬੂ ਪਾ ਕੇ ਆਪਣੇ ਟੀਚੇ ਪ੍ਰਾਪਤ ਕਰ ਸਕਦਾ ਹੈ।" ਇੱਥੇ ਜਿਕਰਯੋਗ ਹੈ ਕਿ ਹੈਪੀ ਕੌਰ ਦਾ ਸਫ਼ਰ ਲਗਨ ਅਤੇ ਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

National
ਚੰਡੀਗੜ੍ਹ, 28 ਨਵੰਬਰ: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰ...
ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਮਿਤੀ 29-12-2025 ਤੱਕ ਖੋਲ੍ਹਿਆ ਗਿਆ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 27 ਨਵੰਬਰ 2025: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ ਹੈ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਸੀ ਹੈ, ਜਿਸ ਕੋਲ ਪਿੰਡ ਵਿੱਚ 13 ਮਰਲੇ ਦਾ ਪਲਾਟ ਹੈ ਅਤੇ ਇਸ ਪਲਾਟ ਵਿੱਚੋਂ ਤਿੰਨ-ਫੇਜ਼ ਤਾਰਾਂ ਉਸਦੇ ਪਿੰਡ ਦੇ ਕਾਂਤਾ ਪੁੱਤਰ ਦੇਸਾ ਸਿੰਘ ਦੀ ਮੋਟਰ ਤੱਕ ਜਾਂਦੀਆਂ ਸਨ। ਸ਼ਿਕਾਇਤਕਰਤਾ ਨੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜ਼ਨ ਦਸੂਹਾ ਨੂੰ ਇੱਕ ਅਰਜ਼ੀ ਦਿੱਤੀ, ਜਿਸ ਵਿੱਚ ਬੇਨਤੀ ਕੀਤੀ ਗਈ ਸੀ ਕਿ ਇਹ ਤਾਰਾਂ ਉਸਦੇ ਪਲਾਟ ਦੇ ਇੱਕ ਪਾਸੇ ਵੱਲ ਤਬਦੀਲ ਕਰ ਦਿੱਤੀਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਜੇ.ਈ. ਨਿਰਮਲ ਸਿੰਘ ਨੇ ਸਾਈਟ ਸਰਵੇ ਕੀਤਾ ਅਤੇ ਸ਼ਿਕਾਇਤਕਰਤਾ ...
ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 27 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਅਤੇ ਲੋਕਾਂ ਦੀ ਸਰਗਰਮ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ਸਪੀਕਰ ਨੇ ਕਿਹਾ ਕਿ ਇਹ ਵਿਲੱਖਣ ਕਦਮ ਵਿਧਾਇਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰਹਿਣ ਵਿੱਚ ਮਦਦ ਕਰੇਗਾ, ਜਿਸ ਨਾਲ ਉਹ ਸੂਬਾ ਵਾਸੀਆਂ ਦੀ ਹੋਰ ਵਧੇਰੇ ਸਮੱਰਥਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣਗੇ। ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਸਿਹਤ ਅਤੇ ਤੰਦਰੁਸਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਜਿਮ ਅਤੇ ਵੈਲਨੈਸ ਸੈਂਟਰ ਵਿੱਚ ਲਗਾਈਆਂ ਉੱਨਤ ਮਸ਼ੀਨਾਂ 'ਤੇ ਕਸਰਤ ਵੀ ਕੀਤੀ। ਸ. ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਜੀਵਨ ਵਿੱਚ ਵੱਧ ਰਹੀਆਂ ਬਿਮਾਰ...
ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 27 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਰੰਗਲਾ ਪੰਜਾਬ ਯੋਜਨਾ' ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ ਯੋਜਨਾ' ਪੇਸ਼ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ 5 ਕਰੋੜ ਰੁਪਏ ਰੱਖੇ ਗਏ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ 'ਤੇ ਆਧਾਰਿਤ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ 'ਤੇ, ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਵਿੱਤ ਮੰਤਰੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

Politics, Punjab
ਚੰਡੀਗੜ੍ਹ, 27 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 271 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,292 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 29,678 ਨਸ਼ੀਲੀਆਂ ਗੋਲੀਆਂ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ...
ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

Crime, National, Politics, Punjab
ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ...