ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ
ਫਾਜਿਲਕਾ 5 ਜੁਲਾਈ- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਡਾ. ਐੱਸ. ਐੱਸ. ਗੋਸਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਜੀ. ਐੱਸ. ਬਰਾੜ, ਪ੍ਰਸਾਰ ਸਿੱਖਿਆ ਡਾਇਰੈਕਟਰ ਡਾ. ਐੱਮ. ਐੱਸ. ਭੁੱਲਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਨਰਮਾ ਖੇਤਰਾਂ ਵਿੱਚ ਨਰਮਾ ਅਤੇ ਹੋਰ ਖਰੀਫ਼ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨਰਮਾ ਫਸਲ ਦਾ ਨਿਯਮਿਤ ਸਰਵੇਖਣ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਧਰਮਪੁਰਾ ਅਤੇ ਕਿਲ੍ਹਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ।
ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਵੱਲੋਂ ਡਾ. ਜਗਦੀਸ਼ ਕੁਮਾਰ ਅਰੋੜਾ ਅਤੇ ਡਾ. ਮਨਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਵੱਲੋਂ ਡਾ. ਗਗਨਦੀਪ ਸਿੰਘ,...








