ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ
ਚੰਡੀਗੜ੍ਹ/ਬਟਾਲਾ, 27 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀ...







