ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ।
ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ।
ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸ...





