ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ:
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ ਪਾਤਸ਼ਾਹ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਅਤੇ ਸਰਬਉੱਚ ਬਲੀਦਾਨ ਨੂੰ ਸਿਜਦਾ ਕਰਨ ਲਈ ਇੱਕ ਅਧਿਕਾਰਤ ਮਤਾ ਪੇਸ਼ ਕੀਤਾ।
ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸੰਬੋਧਨ ਕਰਦਿਆਂ ਸ. ਬੈਂਸ ਨੇ ਤਿੰਨ ਗੁਰਸਿੱਖਾਂ ਭਾਈ ਮਤੀ ਦਾਸ ਦੀ, ਭਾਈ ਸਤੀ ਦਾਸ ਦੀ ਅਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੀ ਕੌਮੀ ਮਹੱਤਤਾ ਨੂੰ ਵੀ ਉਜਾਗਰ ਕੀਤਾ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੇ ਦੇਸ਼ ਵਿੱਚ ਧਰਮ ਨਿਰਪੱਖਤਾ ਦਾ ਬੀਜ ਬੋਇਆ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ ਅਤੇ ਅਕੀਦੇ ਦੀ...








