Shadow

Tag: breaking news

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ। ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀ...
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ ‘ਮਹਾਰਾਜਾ ਰਣਜੀਤ ਸਿੰਘ ਅਵਾਰਡ’ ਨਾਲ ਸਨਮਾਨ

local news
ਮਹਿਲ ਕਲਾਂ, 2 ਮਈ-    ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ (ਸੋਧ) ਬਿੱਲ-2026' ਦੇ ਪਾਸ ਹੋਣ ਦੀ ਖੁਸ਼ੀ ਵਿੱਚ ਅੱਜ ਇੱਥੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ (ਪੰਜਾਬ ਵਿਧਾਨ ਸਭਾ) ਸ. ਕੁਲਵੰਤ ਸਿੰਘ ਪੰਡੋਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਸਰਕਾਰ ਵੱਲੋਂ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ (ਸੋਧ) 2026' ਪਾਸ ਕਰਨ ਦੀ ਖੁਸ਼ੀ ਵਿੱਚ ਦਿੱਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਪਿੰਡਾਂ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਸਨ ਅਤੇ ਅੱਜ ਮੁੱਖ ਸਮਾਗਮ ਇਸ ਗੁਰਦੁਆਰਾ ਸਾਹਿਬ ਵਿਖੇ ਹੋਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਲੰਬੇ ਸਮੇਂ ਤੋਂ ਇ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

local news
ਬਟਾਲਾ, 2 ਮਈ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈ...
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ

local news
ਸ੍ਰੀ ਮੁਕਤਸਰ ਸਾਹਿਬ, 2 ਮਈ :   ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ  ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।                                 ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।ਉਹ...
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

local news
ਕੋਟਕਪੂਰਾ, 2 ਮਈ ( ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ। ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ...
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

hot news
ਚੰਡੀਗੜ੍ਹ; 2 ਮਈ 2026: ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ" ਮੌਜੂਦ ਹੈ। ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ 'ਗੈਂਗ ਟ੍ਰੀ ਸਰਚ' ਟੂਲ ਸੰਗਠਿਤ ਅਪਰਾਧੀ ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

health, hot news
ਚੰਡੀਗੜ੍ਹ, 2 ਮਈ: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ। ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ  ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨ...
ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

breaking news
*ਚੰਡੀਗੜ੍ਹ, 2 ਮਈ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1,100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡ...
ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 2 ਮਈ- ਮਜ਼ਦੂਰ ਦਿਵਸ ਦੀ ਪੂਰਵ ਸੰਧਿਆ 'ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਏ ਗਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਬਾਬਾ ਸਾਹਿਬ ਅੰਬੇਡਕਰ ਦੁਆਰਾ ਚਿਤਵੇ ਗਏ ਸੰਵਿਧਾਨਕ ਢਾਂਚੇ ਦੀ ਰਾਖੀ ਕਰਦਿਆਂ ਭਾਰਤ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੇ ਰਖਵਾਲੇ ਵਜੋਂ ਕੰਮ ਕਰਨ। ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਫ਼ਸਰਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨੇ ਸੰਵਿਧਾਨਕ ਸਿਧਾਂਤਾਂ ਦੀ ਨਿਰੰਤਰ ਪ੍ਰਸੰਗਿਕਤਾ 'ਤੇ ਵਿਚਾਰ ਕਰਨ ਲਈ ਸ਼ਿਰਕਤ ਕੀਤੀ। ਬਾਬਾ ਸਾਹਿਬ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਅਤੇ ਇੱਕ ਦੂਰਅੰਦੇਸ਼ੀ ਅਰਥ ਸ਼ਾਸਤਰੀ ਵਜੋਂ ਉਨ੍ਹਾਂ ਦੇ ਬੇਮਿਸਾਲ ਯੋਗਦਾਨ 'ਤੇ ਚਾਨਣਾ ਪਾਇਆ, ਅਤੇ ਕਿਹਾ ਕਿ ਉਨ੍ਹਾ ਨੇ ਦੇਸ਼ ਦੀਆਂ ਪ੍ਰਮੁੱਖ ਵਿੱਤੀ ਸੰਸਥਾਵਾਂ ...
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

breaking news
ਚੰਡੀਗੜ੍ਹ, 2 ਮਈ:-ਜੇਲ੍ਹ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਂਦੇ ਜਾਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ। ਇਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ, ਜੋ ਮੁੱਖ ਤੌਰ ‘ਤੇ ਹਿਰਾਸਤ ਅਤੇ ਅਨੁਸ਼ਾਸਨ ਤੱਕ ਸੀਮਿਤ ਸੀ ਅਤੇ ਆਧੁਨਿਕ ਚੁਣੌਤੀਆਂ ਨਾਲ ਪੂਰੀ ਤਰ੍ਹਾਂ ਵਾਬਸਤਾ ਸੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਜੇਲ੍ਹਾਂ, ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਵਾਂ ਬਿੱਲ ਜੇਲ੍ਹਾਂ ਨੂੰ ਸਿਰਫ ਕੈਦਖਾਨਿਆਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਇਕਤੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨ ‘ਤੇ ਕੇਂਦਰਿਤ ਹੈ। ਇਸ ਵਿੱਚ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਵਧਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਬੰਧ ਕੀਤੇ ਗਏ ਹਨ। ...