ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
ਧੂਰੀ (ਸੰਗਰੂਰ), 20 ਨਵੰਬਰ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।
ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਗੁਰੂ ਸਾਹਿਬ...







