ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ
ਸੰਗਰੂਰ, 10 ਅਕਤੂਬਰ: ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ।
ਸ੍ਰੀਮਤੀ ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਲੋ...








