ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ
*ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ*:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ।
ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ।
ਗੁਰੂ ਸਾਹਿਬ ਜੀ ਦੇ ਪਵਿ...








