ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 15 ਨਵੰਬਰ :
ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ ਇਸ ਪੱਧਰ ਦੇ ਵਿਕਾਸੀ ਕੰਮ ਹੁਣ ਜੰਗੀ ਤੌਰ 'ਤੇ ਜਾਰੀ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਹੋਵੇਗੀ। ਇਸਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ 127 ਕਿਲੋਮੀਟਰ ਮਾਰਗਾਂ ਦੀ 49.32 ਕਰੋੜ ਰੁਪਏ ਨਾਲ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਤਕਨਾਲੋਜੀ ਸੁਧਾਰਾਂ ਤੇ ਵੀ ਵੱਡਾ ਧਿਆਨ ਦਿੱਤਾ ਗਿਆ ਹੈ। ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਨਵੇਂ ਪੋਲ ਲਗਾਏ ਗਏ ਹਨ, ਜੋ ਘੱਟ ਬਿਜਲੀ ਖਪਤ ਨਾਲ ਵੱਧ ਰੋਸ਼ਨੀ ਪ੍...








