Thursday, March 12
Shadow

Tag: breaking news

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ। ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱ...
‘ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 14 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 258 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,550 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 13.7 ਕਿਲੋ ਹੈਰੋਇਨ, 1 ਕਿਲੋ ਅਫੀਮ, 3.5 ਕਿਲੋ ਭੁੱਕੀ, 211 ਨਸ਼ੀਲੀਆਂ ਗੋਲੀਆਂ ਅਤੇ 5.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮ...
ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ*

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ*

National, Politics, Punjab
ਚੰਡੀਗੜ੍ਹ, 14 ਨਵੰਬਰ 2025 ਪੰਜਾਬ ਸਰਕਾਰ ਨੇ ਹੈਦਰਾਬਾਦ ਅਤੇ ਚੇਨਈ ਵਿੱਚ ਆਪਣੇ ਉੱਚ-ਪੱਧਰੀ ਨਿਵੇਸ਼ ਆਉਟਰੀਚ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਹੈ, ਜਿਸ ਨਾਲ ਦੱਖਣੀ ਭਾਰਤ ਦੇ ਪ੍ਰਮੁੱਖ ਉਦਯੋਗ ਘਰਾਣਿਆਂ ਵੱਲੋਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਲਈ ਗਹਿਰੀ ਰੁਚੀ ਦਰਜ ਕੀਤੀ ਗਈ ਹੈ। ਇਹ ਆਉਟਰੀਚ ਮਾਨਯੋਗ ਕੈਬਨਿਟ ਮੰਤਰੀ (ਉਦਯੋਗ ਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਪਾਵਰ ਅਤੇ NRI ਮਾਮਲੇ) ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਹੋਇਆ, ਜਿਨ੍ਹਾਂ ਦੇ ਨਾਲ ਉਦਯੋਗ ਤੇ ਵਪਾਰ ਵਿਭਾਗ, ਪੰਜਾਬ ਡਿਵੈਲਪਮੈਂਟ ਕਮਿਸ਼ਨ (PDC) ਅਤੇ ਇਨਵੈਸਟ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ। ਮੁਲਾਕਾਤਾਂ ਮੋਬਿਲਟੀ, ਏਅਰੋਸਪੇਸ, ਡਿਫੈਂਸ, ਇਲੈਕਟ੍ਰਾਨਿਕਸ, ਆਈ.ਟੀ., ਫੂਡ ਪ੍ਰੋਸੈਸਿੰਗ, ਹੈਲਥਕੇਅਰ, ਟੂਰਿਜ਼ਮ ਅਤੇ ਇੰਜੀਨੀਅਰਿੰਗ ਸੇਵਾਵਾਂ ਵਰਗੇ ਕਈ ਖੇਤਰਾਂ ‘ਤੇ ਕੇਂਦ੍ਰਿਤ ਰਹੀਆਂ। ਹੈਦਰਾਬਾਦ ਦੌਰੇ ਦੌਰਾਨ ਪ੍ਰਤੀਨਿਧਿਮੰਡਲ ਨੇ Ceph Life Sciences, Vibrant Energy, ICFAI Foundation for Higher Education, TiE Global, Baba Group of Companies, Ellenbarrie Industri...
ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾ...
ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

National
ਚੰਡੀਗੜ੍ਹ, 14 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੀਗਲ ਗਾਰਡੀਅਨਸ਼ਿਪ ‘ਨੈਸ਼ਨਲ ਟਰਸਟ ਐਕਟ, 1999’ ਅਧੀਨ ਇੱਕ ਅਧਿਕਾਰਤ ਕਾਨੂੰਨੀ ਪ੍ਰਕਿਰਿਆ ਹੈ, ਜਿਸ ਦਾ ਉਦੇਸ਼ ਆਈਟੀਜ਼ਮ, ਸੈਰੇਬਲ ਪਾਲਿਸੀ, ਦਿਮਾਗੀ ਕਮਜੋਰੀ ਅਤੇ ਮਲਟੀਪਲ ਡਿਸਏਬਲਟੀਜ਼ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਸੁਨਿਸ਼ਚਿਤ ਕਰਨਾ ਹੈ। ਇਸ ਐਕਟ ਤਹਿਤ ਉਹਨਾਂ ਬਾਲਗ ਵਿਅਕਤੀਆਂ ਲਈ—ਜੋ ਅਸਮਰੱਥਤਾ ਕਾਰਨ ਰੋਜ਼ਾਨਾ ਦੇ ਮਹੱਤਵਪੂਰਣ ਕੰਮ ਸੁਤੰਤਰ ਤੌਰ ‘ਤੇ ਨਹੀਂ ਕਰ ਸਕਦੇ—ਕਾਨੂੰਨੀ ਤੌਰ ‘ਤੇ ਇੱਕ ਜਿੰਮੇ...
ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਸ੍ਰੀ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਧੀ ਅਤੇ ਉਨ੍ਹਾਂ ਦੀ ਮਾਂ ਹਨ। ਮੀਡੀਆ ਵਿੱਚ ਸ੍ਰੀ ਕਾਂਸਲ ਦੇ ਯੋਗਦਾਨ ਨੂੰ ਯਾਦ  ਕਰਦਿਆਂ ਸ. ਬੈਂਸ ਨੇ ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।...
ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੀ ਹਾਜ਼ਰੀ ਭਰਨਗੇ। ਮੁੱਖ ਸਕੱਤਰ ਨੇ ਕਿਹਾ ਕਿ 500 ਡਰੋਨਾਂ ਦੁਆਰਾ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਲਾਸ਼ਾਨੀ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ਸਾਊਡ ਸ...
ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 13 ਨਵੰਬਰ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ 13 ਤੋਂ 15 ਨਵੰਬਰ ਤੱਕ ਚੱਲਣ ਵਾਲਾ ਇਹ ਮੇਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਨਸ਼ਨਰਾਂ ਨੂੰ ਪੋਰਟਲ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਲਈ ਕਰਵਾਇਆ ਜਾ ਰਿਹਾ ਹੈ। ਪਹਿਲੇ ਦਿਨ ਹੀ, ਅੱਜ ਪੂਰੇ ਰਾਜ ਵਿੱਚ 5,320 ਤੋਂ ਵੱਧ ਪੈਨਸ਼ਨਰਾਂ ਨੇ ਪੋਰਟਲ 'ਤੇ ਸਫਲਤਾਪੂਰਵਕ ਰਜਿਸਟਰੇਸ਼ਨ ਕੀਤੀ। ਸੁਚਾਰੂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ 'ਤੇ ਹੱਲ ਕਰਨ ਲਈ ਸਾਰੇ ਜ਼ਿਲ੍ਹਾ ਪੱਧਰੀ ਸ...
ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

National, Politics, Punjab
*ਚੰਡੀਗੜ੍ਹ, 13 ਨਵੰਬਰ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏਡੀਜੀਪ...