ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ
ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਵਿਭਾਗਾਂ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਤਹਿਤ ਮਿਲਣ ਵਾਲੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਦਿੱਤਾ ਜਾਵੇ ਅਤੇ ਸੀਨੀਅਰ ਸਿਟੀਜਨਜ਼ ਨੂੰ ਆਪਣੇ ਦਫਤਰਾਂ ਵਿੱਚ ਬਣਦਾ ਮਾਣ—ਸਤਿਕਾਰ ਦਿੱਤਾ ਜਾਵੇ ।
ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਸਾਂਝ ਕੇਂਦਰਾਂ ਵਿੱਚ ਵਿਜ਼ਟਰ ਰਜਿਸਟਰ ਮੇਨਟੇਨ ਕਰਨ ਅਤੇ ਡੋਰ ਟੂ ਡੋਰ ਵਿਜ਼ਿਟ ਕਰਨ। ਇਸ ਤੋਂ ਇਲਾਵਾ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਨਾਲ ਰਾਬਤਾ ਕਾਇਮ ਕਰਕੇ ਲੋੜ ਅਨੁਸਾਰ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗਡਵਾਲ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਫਾਜ਼ਿਲਕਾ ਜਿਲ੍ਹੇ ਦੇ ਅਬੋਹਰ ਵਿਖੇ ਸਿਰਫ ਔਰਤਾਂ ਵਾਸਤੇ ਬਿਰਧ ਆਸ਼ਰਮ ਚੱਲ ਰਿਹਾ ਹੈ ਜਿ...








