ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ
ਚੰਡੀਗੜ੍ਹ, 11 ਨਵੰਬਰ:
ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਰੇ ਸਿੱਖਿਆ ਬੋਰਡਾਂ ਨਾਲ ਸਬੰਧਤ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਇਹ ਲਾਜ਼ਮੀ ਸਿੱਖਿਆ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਹੱਕ-ਸੱਚ, ਨਿਆਂ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।
ਇਸ ਪ੍ਰੋਗਰਾਮ ਨੂੰ ਮਿਲੇ ਵੱਡੇ ਹੁੰਗਾਰੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਅਸੀਂ ਜੋ ਦੇਖਿਆ ਉਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ। 70 ਲੱਖ ਤੋਂ ਵੱਧ ਵਿਦਿਆਰਥੀਆਂ, ਜੋ ਪੰਜਾਬ ਦਾ ਭਵਿੱਖ ਹੈ, ਦਾ ਸਮੂਹਿਕ ਤੌਰ 'ਤੇ ਧਰਮ,...








