ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ
ਮਾਲੇਰਕੋਟਲਾ, 28 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਦੇ 400 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਯੋਗ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ।
ਇਸੇ ਲੜੀ ਤਹਿਤ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ.) ਅਤੇ ਹੋਰ ਚੋਣ ਅਧਿਕਾਰੀਆਂ ਵੱਲੋਂ ਵੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਵਾਰਡਾਂ ਅਤੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਅਧਿਕਾਰੀਆਂ ਨੇ ਵੋਟਰਾਂ ਨੂੰ ਗਣਨਾ ਫਾਰਮ ਸੌਂਪੇ, ਉਨ੍ਹਾਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍...








