Shadow

Tag: breaking news

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 1 ਮਈ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1,129 ਕਰੋੜ ਰ...
ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

local news
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ। ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ...
ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ

ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ

local news
ਬਰਨਾਲਾ, 1 ਮਈ-      ਸਿੱਖਿਆ ਵਿਭਾਗ (ਐਸ ਸੀ ਈ ਆਰ ਟੀ ਪੰਜਾਬ) ਵੱਲੋਂ ਐਨ ਐਮ ਐਮ ਐਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ਵਿੱਚ ਸਥਾਨਕ ਸ ਸ ਸ ਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਜੀ ਨੇ ਜਾਣਕਾਰੀ ਦਿੱਤੀ ਕਿ ਸਕੂਲ ਦੀਆਂ 12 ਲੜਕੀਆਂ ਆਲੀਆ ਨਾਜ਼, ਦਿਸ਼ਾ ਨੇਗੀ, ਦਿਆ ਨੇਗੀ, ਵੀਰਪਾਲ ਕੌਰ, ਸਿਮਰਨ ਕੌਰ, ਯਮੀਨੀ, ਦਮਨਪ੍ਰੀਤ ਕੌਰ, ਸਿਮਰਨ ਕੌਰ, ਨੰਦਨੀ, ਪਰੀ, ਆਰੀਆ, ਮਨਮੀਤ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ I ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਸ ਸ ਸ ਸ ਲੜਕੀਆਂ ਬਰਨਾਲਾ ਲਗਾਤਾਰ 5 ਵਾਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਕਲੌਤਾ ਸਕੂਲ ਬਣਿਆ ਹੈ, ਜਿਸ ਵਿੱਚ ਲਗਾਤਾਰ ਦੋ ਵਾਰ ਸਟੇਟ ਟਾਪਰ ਸਕੂਲ ਵੀ ਰਿਹਾ ਹੈ I ਸਕੂਲ ਮੁਖੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਹਰ ਸਾਲ ਬੱਚਿਆਂ ਨੂੰ ਸਤੰਬਰ ਮਹੀਨੇ ਤੋਂ ਵਿਸ਼ੇਸ ਤਿਆਰੀ ਸ਼ੁਰੂ ਕਾਰਵਾਈ ਜਾਂਦੀ ਹੈ, ਸਕੂਲ ਦੇ ਨੈਸ਼ਨਲ ਐਵਾਰਡੀ ਅਧਿਆਪਕ ਪੰ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

local news
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍...
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ

local news
ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ । ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸਾਨੂੰ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪਲਾਈਨ ਨੰਬਰ 1855 ਵੀ ਚਾਲੂ ਕੀਤਾ ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

hot news
ਚੰਡੀਗੜ੍ਹ, 30 ਅਪ੍ਰੈਲ:-ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ। ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ...
ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ, 30 ਅਪ੍ਰੈਲ:ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ,...
ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਜਲੰਧਰ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲ...
ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

hot news
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ:*-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿ...
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ 'ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ 'ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ...