Shadow

Tag: breaking news

ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

haryana
ਚੰਡੀਗੜ੍ਹ, 29 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ 2047 ਤਹਿਤ ਸੇਵਾ, ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਬਣਾਏ ਗਏ ਸ਼ਾਰਟ ਟਰਮ ਐਕਸ਼ਨ ਪਲਾਨ ਰੋਡਮੈਪ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇਸ ਵਿੱਚ ਹੋਰ ਸੁਧਾਰ ਕਰਨ ਦੇ ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਜ਼ਨ 2047 ਵਿੱਚ ਸਾਈਬਰ ਕ੍ਰਾਈਮ ਨੂੰ ਪੂਰੀ ਤਰ੍ਹਾਂ ਰੋਕਣ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾਵੇਗਾ। ਰਾਤ ਦੇ ਸਮੇਂ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਘਰ ਤੱਕ ਛੱਡਣ ਦੇ ਕੰਮ ਲਈ ਯੋਜਨਾ ਬਣਾਈ ਜਾਵੇ। ਇਸ ਦੇ ਲਈ ਮਹਿਲਾਵਾਂ ਪੋਰਟਲ ਰਾਹੀਂ ਪੁਲਿਸ ਨੂੰ ਜਾਣੂ ਕਰਵਾਉਣਗੀਆਂ। ਅਪਰਾਧ ਨੂੰ ਨੱਥ ਪਾਉਣ ਅਤੇ ਅਪਰਾਧ ਦੀ ਦਰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਇਲ 112 ਦੀ ਸਹੂਲਤ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨਵੇਂ ਵਾਹਨ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਡਿਜੀਟਲ ਅਪਰਾਧ ਨੂੰ ਰੋਕਣ ਲਈ ਕ੍ਰਾਈਮ ਸੈਲ ਵਿੱਚ ਬੈਂਕ ਕਰਮਚਾਰੀ ਬੈਠਣਗੇ, ਜਦੋਂ ਵੀ ਉਨ੍ਹਾਂ ਕੋਲ ਅਪਰਾਧ ਦੀ ਕਾਲ ਆਉਂਦੀ ਹੈ ਤਾਂ ਸਬੰਧਤ ਬ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

haryana
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਰਫਤਾਰ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁਕਦੇ ਹੋਏ ਸਰਕਾਰ ਨੇ ਨਾਰਾਇਣਗੜ੍ਹ ਵਿੱਚ ਇੰਡਸਟ੍ਰਿਅਲ ਮਾਡਲ ਟਾਉਨਸ਼ਿਪ ( ਆਈਐਮਟੀ ) ਸਥਾਪਿਤ ਕਰਨ ਦਾ ਫੈਸਲਾ ਲਿਆ ਹੈ। ਇਸ ਪਹਿਲ ਨਾਲ ਨਾ ਸਿਰਫ ਖੇਤਰ ਦੇ ਸਮਗਰ ਵਿਕਾਸ ਨੂੰ ਗਤੀ ਮਿਲੇਗੀ ਸਗੋਂ ਸੂਬੇ ਨੂੰ ਉਦਯੋਗਿਕ ਨਜਰੀਏ ਨਾਲ ਹੋਰ ਵੱਧ ਸਸ਼ਕਤ ਬਨਾਉਣ ਵਿੱਚ ਵੀ ਮਦਦ ਮਿਲੇਗੀ। ਇਸ ਸਬੰਧ ਵਿੱਚ ਬੁੱਧਵਾਰ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਥੋਂ ਨਾਰਾਇਣਗੜ੍ਹ ਖੇਤਰ ਦੇ ਕਿਸਾਨਾਂ ਦੇ ਪ੍ਰਤੀਨਿਧੀਮੰਡਲ ਨੇ ਮੁਲਾਕਾਤ ਕੀਤੀ ਅਤੇ ਹੋਰ ਕਿਸਾਨਾਂ ਸਰਕਾਰ ਵਲੋਂ ਤੈਅ ਕੀਤੀ ਦਰਾਂ 'ਤੇ ਸਹਿਮਤੀ ਜਤਾਈ। ਇਸ ਨਾਲ ਆਈਐਮਟੀ ਲਈ ਨਾਰਾਇਣਗੜ੍ਹ ਵਿੱਚ ਲਗਭਗ 450 ਕਰੋੜ ਏਕੜ ਜਮੀਨ ਉਪਲਬਧ ਹੋਵੇਗੀ। ਆਈਐਮਟੀ ਸਥਾਪਨਾ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਕਿਸਾਨਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਮੁੰਹ ਮਿੱਠਾ ਕਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਦੇ ਸਹਿਯੋਗ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਇਹ ਕਦਮ ਖੇਤਰ ਦੇ ਆਰਥਿਕ ਵਿਕਾਸ ਅਤੇ ਰੁਜਗਾਰ ਸ੍ਰਿਜਨ ਵਿੱਚ...
ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

haryana
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਦੇ ਉਦਯੋਗ, ਵਣਜ ਅਤੇ ਵਿਦੇਸ਼ੀ ਸਹਿਯੋਗ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਉਦਯੋਗਿਕ ਵਿਕਾਸ ਦੀ ਨਵੀਂ ਇਬਾਦਤ ਲਿੱਖ ਰਿਹਾ ਹੈ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜਬੂਤ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਵਿਕਸਿਤ ਦੇਸ਼ਾਂ ਦੇ ਨਾਲ-ਨਾਲ ਹਰਿਆਣਾ ਨੇ ਅਫਰੀਕੀ ਦੇਸ਼ਾਂ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਵਪਾਰ ਅਤੇ ਨਿਵੇਸ਼ ਦੀ ਸੰਭਾਵਨਾਵਾਂ ਤਲਾਸ਼ੀਆਂ ਹਨ, ਇਸੀ ਲੜੀ ਵਿੱਚ 5 ਮਈ ਨੂੰ ਤੰਜਾਨਿਆ ਦੇ 50ਵੇਂ ਦਾਰ-ਐਸ-ਸਲਾਮ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ ਸੱਤ ਦਿਨ ਦੇ ਦੌਰੇ 'ਤੇ ਜਾਵੇਗਾ। ਇਸ ਮੇਲੇ ਵਿੱਚ ਹਰਿਆਣਾ ਪੈਵੀਲੀਅਨ ਲਗਾਇਆ ਜਾਵੇਗਾ।           ਮੰਤਰੀ ਰਾਓ ਨਰਬੀਰ ਸਿੰਘ ਅੱਜ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਹਰਿਆਣਾ ਨੂੰ ਗੋ-ਗਲੋਬਲ ਅਪ੍ਰੋਚ ਰਾਹੀਂ ਵਿਸ਼ਵ ਨਿਵੇਸ਼ ਦਾ ਹੱਬ ਬਨਾਉਣ ਦੇ ਉਦੇਸ਼ ਨਾਲ ਬੁਲਾਈ ਗਈ ਵੱਖ-ਵੱਖ ਹਿੱਤਧਾਰਕਾਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।           ਬਾਅਦ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

breaking news
ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਨਾਲ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ। ਇਹ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ "ਤਾਰੇ ਜ਼ਮੀਨ ਪਰ" ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਮਹਿਜ਼ ਇੱਕ ਪ੍ਰਾਪਤੀ ਨਹੀਂ, ਸਗੋਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ, ਜਿਸਨੂੰ ਇੱਕ ਵਿਸ਼ੇਸ਼ ਅਧਿਕਾਰ ਦੀ ਬਜਾਏ ਇੱਕ ਅਧਿਕਾਰ ਵਜੋਂ ਲਾਗੂ ਕੀਤਾ ਗਿਆ ਹੈ, ਸਸ਼ਕਤ ਅਧਿਆਪਕਾਂ ਅਤੇ ਨਿਰੰਤਰ ਸੁਧਾਰਾਂ ਨਾਲ ਮਿਲ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਐਕਸ ਹੈਂਡਲ 'ਤੇ ਗੱਲਬਾਤ ਦਾ ਵੀਡੀਓ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ...
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

hot news
ਚੰਡੀਗੜ੍ਹ, 29 ਅਪ੍ਰੈਲ: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ। ਸ. ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵ...
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

hot news
ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹਨ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।" ਉਨ੍ਹਾਂ ਅੱਗੇ ਕਿਹਾ, "ਜੋ ਲੋਕ ਇ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ।" ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

breaking news
ਚੰਡੀਗੜ੍ਹ, 29 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਭਾਰੀ ਨਿਰਭਰਤਾ ਨੂੰ ਖ਼ਤਮ ਕਰੇਗਾ। ਸਿੰਜਾਈ ਲਈ ਬੁਨਿਆਦੀ ਢਾਂਚੇ ਵਿੱਚ 6,700 ਕਰੋੜ ਦੇ ਨਿਵੇਸ਼, 14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ 7,000 ਨਵੇਂ ਬਣੇ ਰਜਬਾਹਿਆਂ ਤੇ ਕਸੀਆਂ ਨਾਲ ਭਗਵੰਤ ਮਾਨ ਸਰਕਾਰ ਨੇ ਇਸ ਸ਼ਾਨਦਾਰ ਕਦਮ ਨੂੰ ਚਾਰ ਜ਼ੋਨਾਂ ਵਿੱਚ 8-ਘੰਟੇ ਬਿਜਲੀ ਸਪਲਾਈ ਸ਼ਡਿਊਲ ਨਾਲ ਜੋੜਿਆ ਹੈ ਤਾਂ ਜੋ ਬਿਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਹ ਕਦਮ ਨਾ ਸਿਰਫ਼ ਝੋਨੇ ਲਈ ਸਿੰਜਾਈ ਨੂੰ ਯਕੀਨੀ ਬਣਾਉਂਦਾ ਹੈ, ਸਗੋਂ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ ਅਤੇ ਚਾਰੇ ਵਾਲੀ ਮੱਕੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸੁਰੱਖਿਅਤ ਕਰਦਾ ਹੈ, ਜਦੋਂ ਕਿ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਠੋਸ ਲਾਭ ਪ੍ਰਦਾਨ ਕਰਦਾ ਹੈ, ਜਿਸ ਦ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

breaking news
ਚੰਡੀਗੜ੍ਹ, 29 ਅਪ੍ਰੈਲ: ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜ...
ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

hot news
ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।             ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।             ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।...