Wednesday, March 11
Shadow

Tag: breaking news

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

National, Politics, Punjab
ਚੰਡੀਗੜ੍ਹ, 1 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਅਦਾਰਿਆਂ `ਤੇ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਦਾ ਹਿੱਸਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਲੋਕਾਂ ਦੀ ਹੈ, ਉਨ੍ਹਾਂ ਲੋਕਾਂ ਦੀ ਨਹੀਂ ਜੋ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ। ਸੰਧਵਾਂ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਦੇ ਦੂਰਗਾਮੀ ਨਤੀਜੇ ਨਿਕਲਣਗੇ ਅਤੇ ਇਸ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਕੋਸਿ਼ਸਾਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਪੀਕਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕਰਨਗੇ।...
ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਗੁਰਦਾਸਪੁਰ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ, ਜ਼ਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਦੋ ਹਾਲੀਆ ਵਾਰਦਾਤਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੋਟਲਾ ਸੁਲਤਾਨ ਸਿੰਘ ਦੇ ਰਹਿਣ ਵਾਲੇ ਨਿਤੀਸ਼ ਸਿੰਘ ਅਤੇ ਗੁਰਦਾਸਪੁਰ ਦੇ ਦਿਓਲ ਦੇ ਰਹਿਣ ਵਾਲੇ ਕਰਨ ਮਸੀਹ ਉਰਫ਼ ਅਜੇ ਉਰਫ਼ ਅੱਜੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 22 ਸਤੰਬਰ, 2025 ਨੂੰ ਦੋ ਬਾਈਕ ਸਵਾਰ ਵਿਅਕਤੀਆਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ `ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਫੱਟੜ ਕਰ ਦਿੱਤਾ। ਇਸੇ ਤਰ੍ਹਾਂ 15 ਅਕਤੂਬਰ, 2025 ਨੂੰ ਦੋ ਬਾਈਕ ਸਵਾਰਾਂ ਨੇ ਕਲਾਨੌਰ ਦੇ ਇੱਕ ਨਿੱਜੀ ਹਸਪਤਾਲ ਦੇ ਬਾਹਰ ਗੋਲੀਬਾਰੀ ਕੀਤੀ ...
ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

National, Politics, Punjab
*ਚੰਡੀਗੜ੍ਹ/ਐਸ.ਏ.ਐਸ. ਨਗਰ, 1 ਨਵੰਬਰ:* ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਖੇਤਰ ਅਤੇ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਵੱਲੋਂ ਆਮ ਜਨਤਾ ਅਤੇ ਹੋਰ ਭਾਗੀਦਾਰਾਂ ਜਿਵੇਂ ਡਿਵੈਲਪਰਾਂ, ਪ੍ਰਮੋਟਰਾਂ ਆਦਿ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਇਹ ਦੋ ਦਿਨਾ ਕੈਂਪ ਉਲੀਕਿਆ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਿਪਟਾਏ ਗਏ ਕੁੱਲ 864 ਕੇਸਾਂ ਵਿੱਚ ਸਿਟੀਜ਼ਨ ਸਰਵਿਸਿਜ਼ ਦੇ 618 ਕੇਸ, ਲੈਟਰ ਆਫ ਇੰਟੈਂਟ ਦੇ 4, ਪ੍ਰਮੋਟਰ ਲਾਇਸੈਂਸ ਰਿਨਿਊਲ ਦੇ 2, ਜ਼ੋਨਿੰਗ ਪਲਾਨ ਦੇ 2, ਪ੍ਰਾਜੈਕਟ ਲਾਇ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ/ਲਖਨਊ, 1 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿਖੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਯੂ.ਪੀ. ਦੇ ਮੁੱਖ ਮੰਤਰੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ। ਇਸ ਮੀਟਿੰਗ ਦੌਰਾਨ ਮੰਤਰੀਆਂ ਨੇ ਸਾਰੇ ਭਾਰਤੀਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਵਿੱਚ ਸ਼ਹੀਦੀ ਦੇਣ ਵਾਲੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਉਜ...
ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime, Politics, Punjab
ਚੰਡੀਗੜ੍ਹ/ਬਠਿੰਡਾ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇ...
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

National, Politics, Punjab
ਚੰਡੀਗੜ੍ਹ, 1 ਨਵੰਬਰ: ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ। ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ,  ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚ...
ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ

National, Politics, Punjab
  ਸ੍ਰੀ ਮੁਕਤਸਰ ਸਾਹਿਬ, 01 ਨਵੰਬਰ: ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲ ਰੁਪਾਣਾ ਵਿਖੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ  ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਅਤੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਦਾ ਪਸ਼ੂਆਂ ਦੀ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਇਸ ਨਾਲ ਹੀ ਉਨ੍ਹਾਂ ਨੇ ਪਰਾਲੀ ਨੂੰ ਸੋਧ ਕੇ ਪਸ਼ੂਆਂ ਦੀ ਖੁਰਾਕ ਵਜੋਂ ਵਰਤ...

ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ

National, Politics, Punjab
ਤਰਨ ਤਾਰਨ, 1 ਨਵੰਬਰ (          ) -  ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ। ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ, ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾੜੀ ਅਫਸਰ, ਪੱਟੀ ਡਾ. ਭੁਪਿੰਦਰ ਸਿੰਘ ਨੇ ਪਿੰਡ ਕਿਰਤੋਵਾਲ ਖੁਰਦ ਵਿਖੇ ਉੱਦਮ ਅਤੇ ਉਤਸ਼ਾਹ ਨਾਲ ਪਿਛਲੇ ਛੇ ਸਾਲ ਤੋਂ ਸਫਲਤਾ ਪੂਰਵਕ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੁਆਰਾ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੇ ਸ਼ੁਭ ਆਰੰਭ ਦੌਰਾਨ ਕੀਤਾ। ਕਣਕ ਦੀ ਬਿਜਾਈ ਦੀ ਸ਼ੁਰੂਆਤ ਦੌਰਾਨ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਰੱਤਾ ਗੁੱਦਾ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਅਤੇ ਡਾ. ਸਾਹਿਲ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਨਵੰਬਰ ਦਾ ਪਹਿਲਾ ਪੰਦਰਵਾੜਾ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਫਸਲ ਦੇ ਚੰਗੇ ਝਾੜ ਲਈ  ਢੁਕਵੀਂ ਤਕਨੀਕ ਦੀ ਚੋਣ ਦੇ ਨਾਲ-ਨਾਲ ਸਾਫ ਸੁਥਰੇ ਤਸਦੀਕਸ਼ੁਦਾ ਬੀਜ ਨੂੰ ਕੀਟ ਨਾਸ਼ਕ ਅਤੇ ਉੱਲੀ ਨਾਸ਼ਕ ਦਵ...
ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਮਾਨਸਾ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ - .32 ਬੋਰ ਅਤੇ .30 ਬੋਰ - ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ ਛੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕ...
ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ, 31 ਅਕਤੂਬਰ, 2025 – ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਛੇਹਰਟਾ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੋਈ ਹੈ ਜਿਸ ਨੇ ਰਿਪੋਰਟ ਦਿੱਤੀ ਸੀ ਕਿ ਐਸਐਚਓ ਅਤੇ ਉਸਦੀ ਟੀਮ ਉਸਦੇ ਘਰ ਗਈ ਸੀ, ਜਿਸ ਵਿੱਚ ਉਸ 'ਤੇ ਅਤੇ ਉਸਦੇ ਚਚੇਰੇ ਭਰਾ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਕਥਿਤ ਤੌਰ 'ਤੇ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਦੋਵਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸ਼ਿਕਾਇਤਕਰਤਾ ਦੀ ਇੱਕ ਕਾਰ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ ਸੀ, ਜਿਸ ਵਿੱਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਸ਼ਿਕਾਇਤ ਦੇ ਅਨੁਸਾਰ, ਸ਼ਿਕਾਇਤਕਰਤਾ ਨੇ ਬਾਅਦ ਵਿੱਚ ਮਾਮਲੇ ਨੂੰ ਸੁਲਝਾਉਣ ਵ...