ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ।
ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੇ ਨਾਲ ਨਾਲ ਉਤਪਾਦਨ ਵਿੱਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ...








