ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ
ਸੰਗਰੂਰ, 28 ਅਕਤੂਬਰ:
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲੱਗੇ ਆਰ.ਓ. ਦਾ ਟੀ.ਡੀ.ਐਸ ਚੈਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਅਤੇ ਸਾਰੇ ਸੈਂਟਰਾਂ ਵਿੱਚ ਆਰ.ਓ. ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾ...








