ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ 'ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ 'ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ...








