ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਸੁਨਾਮ, 08 ਮਾਰਚ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦ...








