ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ- ਐੱਸ.ਐੱਸ.ਪੀ,ਸੁਹੇਲ ਕਾਸਿਮ ਮੀਰ
ਬਟਾਲਾ, 21 ਅਕਤੂਬਰ ( ) ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੋਰਾਨ ਕੀਤਾ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ ਐਸ.ਪੀ (ਐੱਚ), ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ), ਡੀ.ਐੱਸ.ਪੀ ਰਾਜੇਸ਼ ਕੱਕੜ, ਉਂਕਾਰਦੀਪ ਸਿੰਘ ਮੱਲੀ ਡਿਪਟੀ ਜਿਲ੍ਹਾ ਅਟਾਰਨੀ, ਇੰਸਪੈਕਟਰ ਅਨਿਲ ਪਵਾਰ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ।
ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕ...








