ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਅਕਤੂਬਰ 2025:
ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ।
ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ,ਯੂਐਚਪੀ...








