ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ
*ਲੁਧਿਆਣਾ, 7 ਮਾਰਚ* :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ।
ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ 'ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ।
ਮੁੱਖ ਮ...








